Punjab Govt orders closure : ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਲੈਵਲ-1 ਕੋਵਿਡ ਸੈਂਟਰਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਅੱਜ ਤੋਂ ਹੀ ਲਾਗੂ ਕਰ ਦਿੱਤੇ ਗਏ ਹਨ। ਨਵੇਂ ਹੁਕਮਾਂ ਮੁਤਾਬਕ ਹੁਣ ਲੈਵਲ-1 ਕੋਵਿਡ ਸੈਟਰਾਂ ਦੇ ਮਰੀਜ਼ਾਂ ਨੂੰ ਜੇਕਰ ਇਲਾਜ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਲੈਵਲ-2 ਦੇ ਹਸਪਤਾਲ ਵਿੱਚ ਭੇਜਿਆ ਜਾਵੇਗਾ। ਇਨ੍ਹਾਂ ਹੁਕਮਾਂ ਦੇ ਲਾਗੂ ਹੋਣ ਤੋਂ ਬਾਅਦ ਹੁਣ ਲੈਵਲ-1 ਕੋਵਿਡ ਕੇਅਰ ਸੈਂਟਰਾਂ ਦੇ ਬਿਲ ਮਨਜ਼ੂਰ ਨਹੀਂ ਕੀਤੇ ਜਾਣਗੇ। ਸੈਂਟਰਾਂ ‘ਚ ਮੌਜੂਦ ਸਾਰਾ ਸਮਾਨ ਤੁਰੰਤ ਜ਼ਿਲ੍ਹਾ ਸਰਕਾਰੀ ਹਸਪਤਾਲਾਂ ‘ਚ ਭੇਜਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਕਿਉਂਕਿ ਲੈਵਲ-1 ਦੇ ਸੈਂਟਰਾਂ ‘ਚ ਉਨ੍ਹਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਰੱਖਿਆ ਜਾਂਦਾ ਸੀ, ਜਿਨ੍ਹਾਂ ਵਿੱਚ ਕੋਈ ਲੱਛਣ ਨਹੀਂ ਹੁੰਦੇ ਸਨ ਜਾਂ ਬਹੁਤ ਹੀ ਹਲਕੇ ਜਾਂ ਦਰਮਿਆਨੇ ਲੱਛਣ ਪਾਏ ਜਾਂਦੇ ਸਨ। ਪਰ ਸਰਕਾਰ ਵੱਲੋ ਘੱਟ ਲੱਛਣਾਂ ਵਾਲੇ ਮਰੀਜ਼ਾ ਨੂੰ ਸਰਕਾਰ ਨੇ ਘਰਾਂ ‘ਚ ਇਕਾਂਤਵਾਸ ਰਹਿਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਲਈ ਅਜਿਹੇ ਮਰੀਜ਼ ਮਰੀਜ਼ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕਰਨ ਨੂੰ ਪਹਿਲ ਦੇ ਰਹੇ ਹਨ, ਜਿਸ ਦੇ ਚੇੱਲਦਿਆਂ ਸਰਕਾਰ ਵੱਲੋਂ ਹੁਣ ਇਨ੍ਹਾਂ ਲੈਵਲ-1 ਦੇ ਕੋਵਿਡ ਕੇਅਰ ਸੈਂਟਰਾਂ ਦੀ ਲੋੜ ਮਹਿਸੂਸ ਨਹੀਂ ਕੀਤੀ ਜਾ ਰਹੀ। ਸਰਕਾਰ ਦਾ ਤਰਕ ਹੈ ਕਿ ਇਹਨਾਂ ਸੈਂਟਰਾਂ ‘ਚ ਜਿਆਦਾ ਬੈੱਡ ਖਾਲੀ ਪਏ ਸਨ, ਜਿਸ ਦੇ ਚੱਲਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ।