ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਹੋਈ ਮੰਦਭਗੀ ਘਟਨਾ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਕਰਨ ਤੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸਿਰਸਾ ਨੇ ਕਿਹਾ ਕਿ ਇਸ ਸਾਜ਼ਿਸ਼ ਦਾ ਲੋਕਾਂ ਵਿੱਚ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ, ਕਾਂਗਰਸ ਦਾ ਟ੍ਰੈਕ ਰਿਕਾਰਡ ਰਿਹਾ ਹੈ ਕਿ ਉਹ ਬੇਅਦਬੀ ‘ਤੇ ਕਾਰਵਾਈ ਨਹੀਂ ਕਰਦੀ। ਇਸ ਲਈ ਅਸੀਂ SGPC ਨੂੰ ਬੇਅਦਬੀ ਦੇ ਭਖਦੇ ਮੁੱਦੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਉਂਦੇ ਹਾਂ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਅੰਦਰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਉਤਾਰਿਆ ਗਿਆ ਮੌਤ ਦੇ ਘਾਟ
ਦੱਸਣਯੋਗ ਹੈ ਕਿ ਅੱਜ ਸ਼ਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਘਟਨਾ ਦੇ ਵਾਪਰਨ ਨਾਲ ਸਾਰੀਆਂ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੰਘੂ ਬਾਰਡਰ ‘ਤੇ ਵੀ ਅਜਿਹੀ ਘਟਨਾ ਵਾਪਰੀ ਸੀ, ਜਿਥੇ ਬੇਅਦਬੀ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਨਿਹੰਗਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।