Orders to reopen property: ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਇਸ ਸਮੇਂ ਪੂਰੀ ਦੁਨੀਆ ਦੇ ਵਿੱਚ ਤਬਾਹੀ ਮਚਾ ਰਿਹਾ ਹੈ। ਕੋਰੋਨਾ ਵਾਇਰਸ ਦੇ ਕਾਰਨ ਬਹੁਤ ਸਾਰੇ ਦੇਸ਼ਾ ਦੇ ਵਿੱਚ ਇਸ ਸਮੇਂ ਲੌਕਡਾਊਨ ਲਾਗੂ ਹੈ, ਅਤੇ ਸਾਰੇ ਕੰਮ ਕਾਰ ਠੱਪ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਦੇ ਵਿੱਚ ਵੀ ਇਸ ਸਮੇਂ ਲੌਕਡਾਊਨ ਲਾਗੂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦੇ ਵਲੋਂ ਤਾਲਾਬੰਦੀ ਦੇ ਨਾਲ-ਨਾਲ ਸੂਬੇ ਦੇ ਵਿੱਚ ਕਰਫ਼ਿਊ ਵੀ ਲਾਗੂ ਕੀਤਾ ਗਿਆ ਹੈ। ਅੱਜ ਇਸ ਦੇਸ਼ ਵਿਆਪੀ ਤਾਲਾਬੰਦੀ ਦਾ 43 ਵਾਂ ਦਿਨ ਜਾਰੀ ਹੈ।
ਦੇਸ਼ ਦੀ ਕੇਂਦਰ ਸਰਕਾਰ ਦੇ ਵਲੋਂ ਲੌਕਡਾਊਨ ਦੇ ਵਿੱਚ ਕੁੱਝ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਤਾ ਕਿ ਦੇਸ਼ ਦੇ ਅਰਥ ਵਿਵਸਥਾਂ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ। ਕੇਂਦਰ ਸਰਕਾਰ ਤੋਂ ਇਲਾਵਾ ਹਰ ਰਾਜ ਦੀ ਸਰਕਾਰ ਵੀ ਆਪਣੇ ਪੱਧਰ ‘ਤੇ ਤਾਲਾਬੰਦੀ ਵਿੱਚ ਕੁੱਝ ਰਿਆਇਤਾਂ ਦੇ ਰਹੀ ਹੈ, ਤਾਂ ਕਿ ਜਰੂਰੀ ਕੰਮ ਨਾ ਰੁਕਣ ਅਤੇ ਲੋਕਾਂ ਨੂੰ ਘੱਟ ਤੋਂ ਘੱਟ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਏ। ਅੱਜ ਪੰਜਾਬ ਸਰਕਾਰ ਵਲੋਂ ਵੀ ਇਸ ਤਾਲਾਬੰਦੀ ਦੌਰਾਨ ਇੱਕ ਹੁਕਮ ਦਿੱਤਾ ਗਿਆ ਹੈ, ਜਿਸ ਵਿੱਚ ਸਰਕਾਰ ਵਲੋਂ ਪੰਜਾਬ ‘ਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਦੁਬਾਰਾ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਇਹਨਾਂ ਹੁਕਮ ਦੇ ਅਨੁਸਾਰ ਪੰਜਾਬ ਵਿੱਚ 8 ਮਈ ਤੋਂ ਰਜਿਸਟਰੀਆਂ ਦਾ ਕੰਮ ਦੁਬਾਰਾ ਸ਼ੁਰੂ ਹੋਵੇਗਾ।