Punjab govt to provide Rs 5 lakh : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡਿਊਟੀ ਦੌਰਾਨ ਜਿਨ੍ਹਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਰੋਨਾ ਮਹਾਮਾਰੀ ਦੌਰਾਨ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਐਕਸਗਰੇਸੀਆ ਗ੍ਰਾਂਟ ਦੇਣ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਮਿਆਦ 31 ਦਸੰਬਰ 2020 ਤੱਕ ਕੀਤੀ ਗਈ ਸੀ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਸੁਪਰਡੈਂਟ ਹਰਮਿੰਦਰ ਕੌਰ ਵੱਲੋਂ ਇਸ ਸਬੰਧੀ ਸਰਕਾਰ ਦੇ ਮੁੱਖ ਸਕੱਤਰ ਵਿੱਤ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ,ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਆਦਿ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ 1 ਅਪ੍ਰੈਲ ਨੂੰ ਪੰਜਾਬ ਵਿੱਚ ‘ਔਰਤਾਂ ਲਈ ਮੁਫਤ ਬੱਸ ਯਾਤਰਾ’ ਯੋਜਨਾ ਦੀ ਸ਼ੁਰੂਆਤ ਵਿੱਚ ਰਾਜ ਦੀ ਅਗਵਾਈ ਕਰਨਗੇ। ਵਿਭਾਗ ਦੁਆਰਾ ਇਸ ਪ੍ਰੋਗਰਾਮ ਲਈ ਇੱਕ ਢੁਕਵਾਂ ਸ਼ੈਡਿਊਲ ਦੀ ਯੋਜਨਾ ਬਣਾਈ ਗਈ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਖੇਤਰਾਂ ਵਿਚ ਢੁਕਵੇਂ ਪ੍ਰਬੰਧਾਂ ਨਾਲ ਇਹ ਪ੍ਰਸਾਰਣ ਕਰਨ ਲਈ ਕਿਹਾ ਗਿਆ ਹੈ। ਇਹ ਪ੍ਰੋਗਰਾਮ ਸਾਰੇ ਜ਼ਿਲ੍ਹਾ ਅਤੇ ਉਪ ਮੰਡਲ ਹੈੱਡਕੁਆਰਟਰਾਂ ਅਤੇ ਲਗਭਗ 1000 ਦਿਹਾਤੀ ਅਤੇ ਸ਼ਹਿਰੀ ਸਥਾਨਾਂ ‘ਤੇ ਵੀ.ਸੀ. ਦੁਆਰਾ ਇੱਕੋ ਸਮੇਂ ਪ੍ਰਸਾਰਿਤ ਕੀਤਾ ਜਾਵੇਗਾ।