Punjab Govt will provide free education : ਚੰਡੀਗੜ੍ਹ : ਪੰਜਾਬ ਸਰਕਾਰ 1 ਜੁਲਾਈ ਤੋਂ ਕੋਵਿਡ ਮਹਾਮਾਰੀ ਦੌਰਾਨ ਅਨਾਥ ਹੋਏ ਸਾਰੇ ਬੱਚਿਆਂ ਅਤੇ ਰੋਜ਼ੀ-ਰੋਟੀ ਕਮਾਉਣ ਵਾਲਾ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਲਈ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਰੂਪ ਵਿੱਚ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਵੇਗੀ।
ਮਹਾਮਾਰੀ ਵਿੱਚ ਆਪਣੇ ਦੋਵੇਂ ਮਾਪਿਆਂ ਨੂੰ ਗੁਆਉਣ ਵਾਲੇ ਬੱਚਿਆਂ ਦੇ ਪਾਲਣ-ਪੋਸ਼ਣ ਕਰਨ ਨੂੰ ਰਾਜ ਦਾ ਫਰਜ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਬੱਚਿਆਂ ਲਈ ਸਰਕਾਰੀ ਅਦਾਰਿਆਂ ਵਿੱਚ ਮੁਫਤ ਸਿੱਖਿਆ ਨੂੰ ਯਕੀਨੀ ਬਣਾਏਗੀ। ਪ੍ਰਭਾਵਿਤ ਵਿਅਕਤੀ ਵੀ 1 ਜੁਲਾਈ ਤੋਂ ਆਸ਼ੀਰਵਾਦ ਯੋਜਨਾ ਤਹਿਤ 51000 ਰੁਪਏ ਦੀ ਗਰਾਂਟ ਲੈ ਸਕਣਗੇ ਅਤੇ ਰਾਜ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਮੁਫਤ ਰਾਸ਼ਨ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਕਵਰੇਜ ਦੇ ਹੱਕਦਾਰ ਹੋਣਗੇ।
ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਕੋਵਿਡ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਰਾਜ ਸਰਕਾਰ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਰੋਜ਼ਗਾਰ ਤੇ ਕਰੋਬਾਰ ਮਿਸ਼ਨ ਤਹਿਤ ਢੁਕਵੀਂ ਨੌਕਰੀ ਲੱਭਣ ਵਿੱਚ ਸਹਾਇਤਾ ਕਰੇਗੀ। ਅਨਾਥਾਂ ਨੂੰ ਰਾਹਤ ਦੇ ਉਪਾਅ ਉਦੋਂ ਤਕ ਮੁਹੱਈਆ ਕਰਵਾਏ ਜਾਣਗੇ ਜਦੋਂ ਤਕ ਉਨ੍ਹਾਂ ਦੀ 21 ਸਾਲ ਦੀ ਉਮਰ ਨਹੀਂ ਹੋ ਜਾਂਦੀ।
ਜਿਨ੍ਹਾਂ ਪਰਿਵਾਰਾਂ ਦੇ ਰੋਟੀ ਕਮਾਉਣ ਵਾਲੇ ਦੀ ਮੌਤ ਹੋ ਗਈ ਹੈ, ਇਹ ਸਹਾਇਤਾ ਤਿੰਨ ਸਾਲਾਂ ਦੀ ਸ਼ੁਰੂਆਤੀ ਮਿਆਦ ਲਈ ਮੁਹੱਈਆ ਕਰਵਾਈ ਜਾਏਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਥਿਤੀ ਦਾ ਦੁਬਾਰਾ ਮੁਲਾਂਕਣ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਵੇਗੀ ਤਾਂ ਇਸ ਦੀ ਮੌਜੂਦਗੀ ਜਾਰੀ ਰਹੇਗੀ, ਮਿਆਦ ਨੂੰ ਉਚਿਤ ਰੂਪ ਵਿਚ ਵਧਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : Covid-19 : ਪੰਜਾਬ ਸਰਕਾਰ ਵੱਲੋਂ ਕਾਲਜਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਲਈ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੀ ਪ੍ਰਧਾਨਗੀ ਹੇਠ ਇਕ ਨਿਗਰਾਨੀ ਕਮੇਟੀ ਦੇ ਗਠਨ ਦੀ ਘੋਸ਼ਣਾ ਵੀ ਕੀਤੀ, ਤਾਂ ਜੋ ਹਰ ਇੱਕ ਮਾਮਲੇ ਵਿਚ ਪ੍ਰਗਤੀ ਅਤੇ ਰਾਹਤ ਉਪਾਵਾਂ ਦੀ ਸਮੀਖਿਆ ਕੀਤੀ ਜਾ ਸਕੇ। ਕਮੇਟੀ ਵੱਲੋਂ ਮਹੀਨੇ ਵਿੱਚ ਘੱਟੋ-ਘੱਟ ਇਕ ਵਾਰ ਮੀਟਿੰਗ ਕੀਤੀ ਹੋਵੇਗੀ। ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਕੋਵਿਡ ਪ੍ਰਭਾਵਿਤ ਵਿਅਕਤੀਆਂ ਲਈ ਰਾਹਤ ਉਪਾਵਾਂ ਨੂੰ ਲਾਗੂ ਕਰਨ ਲਈ ਨੋਡਲ ਵਿਭਾਗ ਹੋਵੇਗਾ। ਕਮੇਟੀ ਅਜਿਹੇ ਸਾਰੇ ਪ੍ਰਭਾਵਿਤ ਵਿਅਕਤੀਆਂ ਦਾ ਰਿਕਾਰਡ ਵੀ ਬਣਾਈ ਰੱਖੇਗੀ ਅਤੇ ਉਨ੍ਹਾਂ ਨੂੰ ਭਲਾਈ ਦੇ ਉਪਾਵਾਂ ਬਾਰੇ ਜਾਣੂ ਕਰੇਗੀ। ਇਸ ਤੋਂ ਇਲਾਵਾ, ਕਮੇਟੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਵੀ ਕਰੇਗੀ ਜਦੋਂ ਤੱਕ ਲੋੜੀਂਦੀ ਰਾਹਤ ਉਪਲੱਬਧ ਨਹੀਂ ਹੋ ਜਾਂਦੀ।