Punjab Govt withdrew the orders : ਚੰਡੀਗੜ੍ਹ : ਪੰਜਾਬ ਸਰਕਾਰ ਨੇ ਭਾਰਤ ਸਰਕਾਰ ਵਲੋਂ ਜਾਰੀ ਅਨਲਾਕ -5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਸਬੰਧੀ ਹੁਕਮ ਵਾਪਿਸ ਲੈ ਲਏ ਹਨ। ਇਹ ਹੁਕਮ ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੂਬੇ ਵਿੱਚ ਹਵਾਈ, ਰੇਲ ਜਾਂ ਸੜਕ ਰਾਹੀਂ ਦਾਖ਼ਲ ਹੋਣ ਵਾਲੇ ਯਾਤਰੀਆਂ ਦੇ ਪ੍ਰਬੰਧਨ ਸਬੰਧੀ ਮਿਆਰੀ ਸੰਚਾਲਨ ਪ੍ਰਣਾਲੀ (ਐਸ.ਓ.ਪੀ) 3 ਜੁਲਾਈ 2020 ਨੂੰ ਜਾਰੀ ਕੀਤੀ ਸੀ।

ਇਹ ਹੁਕਮ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ 30 ਸਤੰਬਰ 2020 ਨੂੰ ਜਾਰੀ ਕੀਤੇ ਅਨਲਾਕ-5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ। ਹਾਲਾਂਕਿ ਅੰਤਰ-ਰਾਸ਼ਟਰੀ ਉਡਾਨਾਂ ਰਾਹੀਂ ਪੰਜਾਬ ਪਹੁੰਚਣ ਵਾਲੇ ਯਾਤਰੀਆਂ ਨੂੰ ਸਮੇਂ- ਸਮੇਂ ’ਤੇ ਜਾਰੀ ਕੀਤੇ ਐਸ.ਓ.ਪੀ ਰਾਹੀਂ ਸੇਧ ਦਿੱਤੀ ਜਾਵੇਗੀ।






















