Punjab Haryana Twitter war : ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ, ਜਿਸ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਆਪਣੇ ਪੰਜਾਬ ਤੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਅਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਕਾਰਵਾਈ ਕੀਤੀ, ਜਿਸ ਦਾ ਕੈਪਟਨ ਨੇ ਵਿਰੋਧ ਕੀਤਾ ਵਿਰੋਧ ਕੀਤਾ ਅਤੇ ਉਨ੍ਹਾਂ ਦੀ ਇਸ ਕਾਰਵਾਈ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਘਟੀਆ ਰਾਜਨੀਤੀ ਕਰਕੇ ਕਿਸਾਨਾਂ ਨੂੰ ਭੜਕਾ ਰਹੇ ਹਨ। ਮੁੱਖ ਮੰਤਰੀ ਨੇ ਖੱਟਰ ਦੇ ਇਸ ਦੋਸ਼ਾਂ ‘ਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਨੂੰ MSP ‘ਤੇ ਮਨਾਉਣਾ ਚਾਹੀਦਾ ਹੈ ਅਤੇ ਦਿੱਲੀ ਜਾਣ ਤੋਂ ਪਹਿਲਾਂ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਸੀ। ਪੰਜਾਬ ਦੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ‘ਤੇ ਉਨ੍ਹਾਂ ਨੇ ਖੱਟਰ ਤੋਂ ਸਵਾਲ ਕੀਤਾ ਕੀਤਾ ਕਿ ਉਹ ਦੱਸਣ ਕਿ ਹਰਿਆਣਾ ਦੇ ਕਿਸਾਨ ਵੀ ਦਿੱਲੀ ਵੱਲ ਮਾਰਚ ਕਿਉਂ ਕਰ ਰਹੇ ਹਨ?
ਮੁੱਖ ਮੰਤਰੀ ਨੇ ਕਿਹਾ ਕਿ ਖੱਟਰ ਸਰਕਾਰ ਕਿਸਾਨਾਂ ਦੀਆਂ ਜ਼ਮੀਨੀ ਹਕੀਕਤਾਂ ‘ਤੇ ਮੁਸ਼ਕਲਾਂ ਨੂੰ ਨਹੀਂ ਦੇਖ ਰਹੀ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਘਟੀਆ ਸਿਆਸਤ ਕਿੱਥੇ ਹੋ ਰਹੀ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕੋਵਿਡ-19 ਦੌਰਾਨ ਕਿਸਾਨਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਣ ਵਾਲੀ ਹੈ, ਜਿਸ ਨੇ ਮਹਾਮਾਰੀ ਦੌਰਾਨ ਬਿਨਾਂ ਸੋਚੇ-ਸਮਝੇ ਇਹ ਕਾਨੂੰਨ ਲਾਗੂ ਕੀਤੇ, ਕਿ ਕਿਸਾਨਾਂ ਦਾ ਇਸ ‘ਤੇ ਕੀ ਪ੍ਰਭਾਵ ਪਏਗਾ।
ਦੱਸਣਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਕੈਪਟਨ ‘ਤੇ ਦੋਸ਼ ਲਗਾਏ ਸਨ ਕਿ ਉਹ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਮਹਾਮਾਰੀ ਦੌਰਾਨ ਕਿਸਾਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਘਟੀਆ ਸਿਆਸਤ ਖੇਡ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ। ਜਿਸ ਦੇ ਮੱਦੇਨਜਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨ ਵੀ ਕਈ ਜਗ੍ਹਾ ‘ਤੇ ਕਿਸਾਨਾਂ ਦਾ ਹਰਿਆਣਾ ਪੁਲਿਸ ਦੇ ਨਾਲ ਟਕਰਾਅ ਦੇਖਣ ਨੂੰ ਮਿਲਿਆ ਸੀ। ਅੰਬਾਲਾ-ਪਟਿਆਲਾ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ‘ਤੇ ਪਾਣੀ ਦੀ ਵਰਖਾ ਕੀਤੀ ਗਈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਅੰਬਾਲਾ-ਪਟਿਆਲਾ ਸਰਹੱਦ ‘ਤੇ ਬੈਰੀਕੇਡ ਤੋੜਨ ‘ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਗਿਆ।