ਮਾਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ’ ਤਹਿਤ ‘ਹਰ ਘਰ ਜਲ’ ਮੁਹਿੰਮ ਤਹਿਤ ਸਾਰੇ ਪੇਂਡੂ ਘਰਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਦੇਸ਼ ਦੇ ਚੋਟੀ ਦੇ ਰਾਜਾਂ ਦੀ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ, ਜਿਸ ਨਾਲ ਪੰਜਾਬ ਨੇ ਇੱਕ ਨਵਾਂ ਰਿਕਾਰਡ ਆਪਣੇ ਨਾਂ ਕੀਤਾ ਹੈ। ਇਸ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਆਬਾਦੀ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦੇਸ਼ ਭਰ ਵਿੱਚ ਅੱਠ ਜ਼ਿਲ੍ਹੇ ਚੁਣੇ ਗਏ ਹਨ। ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿੱਚ ਮਾਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹੇ ਨੇ ਆਪਣੀ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ।
ਸੀ.ਐੱਮ. ਮਾਨ ਨੇ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੀ ਕੁੱਲ ਪੇਂਡੂ ਆਬਾਦੀ 2.58 ਲੱਖ ਹੈ। ਜ਼ਿਲ੍ਹੇ ਵਿੱਚ 49,881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਫਰੀਦਕੋਟ ਜ਼ਿਲ੍ਹੇ ਦੀ ਪੇਂਡੂ ਆਬਾਦੀ 4.09 ਲੱਖ ਹੈ। ਇੱਥੋਂ ਦੇ 78,408 ਘਰਾਂ ਨੂੰ ਸਾਫ਼ ਪਾਣੀ ਮਿਲ ਰਿਹਾ ਹੈ।
ਇਹ ਵੀ ਪੜ੍ਹੋ : SYL ਮੁੱਦੇ ‘ਤੇ ਬੋਲੇ ਮੰਤਰੀ ਕੁਲਦੀਪ ਧਾਲੀਵਾਲ, ਕਿਹਾ- “ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਪਾਣੀ ਦੀ ਇੱਕ ਬੂੰਦ ਵੀ ਨਹੀਂ”
ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਤਹਿਤ ਪੰਜਾਬ ਨੇ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ 2022 ਤੱਕ ਪੰਜਾਬ ਵਿੱਚ 100 ਫੀਸਦੀ ਪਾਣੀ ਦੀ ਸਪਲਾਈ ਦਾ ਟੀਚਾ ਮਿੱਥਿਆ ਹੈ, ਜਦਕਿ ਰਾਸ਼ਟਰੀ ਟੀਚਾ 2024 ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਆਂਗਣਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਵਿੱਚ ਪਾਈਪਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: