ਚੰਡੀਗੜ੍ਹ: ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤਣ ਲਈ ਓਲੰਪਿਕ ਵਿੱਚ ਇੱਕ ਮਜ਼ਬੂਤ ਜਰਮਨ ਟੀਮ ਨੂੰ 5-4 ਨਾਲ ਹਰਾ ਕੇ ਇਤਿਹਾਸ ਸਿਰਜਿਆ, ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਤ ਕਰੇਗੀ।
ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕੀਤਾ, “ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਨੂੰ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਓਲੰਪਿਕਸ ਵਿੱਚ ਸਖਤ ਮਿਹਨਤ ਦੇ ਨਾਲ ਹਾਸਲ ਕੀਤੇ ਗਏ ਤਮਗਿਆਂ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।
ਇਹ ਵੀ ਪੜ੍ਹੋ : ਮੋਗਾ : ਕਿਸਾਨਾਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਦਾ ਵਿਰੋਧ- ਪੋਸਟਰ ਫਾੜੇ, ਪੁਲਿਸ ਨਾਲ ਝੜਪ
ਉਨ੍ਹਾਂ ਕਿਹਾ ਕਿ ਇਹ ਸਖਤ ਅਤੇ ਦਿਲਚਸਪ ਮੁਕਾਬਲਾ ਸੀ। ਸਾਡੇ ਮੁੰਡਿਆਂ ਨੇ ਟੋਕੀਓ ਓਲੰਪਿਕ 2020 ਵਿੱਚ ਅਜਿਹਾ ਕੀਤਾ ਹੈ ਅਤੇ 41 ਸਾਲਾਂ ਬਾਅਦ ਦੇਸ਼ ਲਈ ਓਲੰਪਿਕ ਮੈਡਲ ਜਿੱਤਿਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਜਿੱਤ ‘ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।