ਪੰਜਾਬ ਦੇ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਹੈ, ਜਿਨ੍ਹਾਂ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਵੀ.ਆਈ.ਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫੀ ਸੰਵੇਦਨਸ਼ੀਲ ਬਣ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਜਾ ਚੁੱਕਾ ਹੈ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕਾਂ ਨੂੰ ਵੀ ਧਮਕੀਆਂ ਮਿਲਣ ਦੀਆਂ ਸ਼ਿਕਾਇਤਾਂ ਆ ਚੁੱਕੀਆਂ ਹਨ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੇ CBI ਛਾਪੇ ਨੂੰ ਦੱਸਿਆ ਸਾਜ਼ਿਸ਼, ਬੋਲੇ-‘2-4 ਦਿਨ ਵਿਚ ਮੈਨੂੰ ਗ੍ਰਿਫਤਾਰ ਕਰ ਲੈਣਗੇ’
ਸੂਤਰਾਂ ਮੁਤਾਬਕ ਪੰਜਾਬ ਦੇ ਡੀਜੀਪੀ ਨੂੰ ਭੇਜੀ ਸੂਚੀ ਵਿੱਚ 4 ਅਜਿਹੇ ਕਾਂਗਰਸੀ ਆਗੂ ਹਨ, ਜਿਨ੍ਹਾਂ ਨੂੰ ਸਭ ਤੋਂ ਵੱਧ ਖਤਰਾ ਦੱਸਿਆ ਗਿਆ ਹੈ। ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਦੇ ਨਾਂ ਸ਼ਾਮਲ ਹਨ। ਗੁਰਕੀਰਤ ਕੋਟਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਵੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਕਿਸੇ ਅੱਤਵਾਦੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। 16 ਅਗਸਤ ਨੂੰ ਸੋਸ਼ਲ ਮੀਡੀਆ ‘ਤੇ ਇਕ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਗਈ ਸੀ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਬਾਈਕ ‘ਤੇ ਸਵਾਰ ਦੋ ਵਿਅਕਤੀ SI ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਕਾਰ ‘ਤੇ ਕਥਿਤ ਤੌਰ ‘ਤੇ ਬੰਬ ਸੁੱਟ ਕੇ ਭੱਜ ਜਾਂਦੇ ਹਨ। ਜਾਣਕਾਰੀ ਮੁਤਾਬਕ ਸ਼ੱਕੀਆਂ ਨੇ ਆਪਣੀ ਕਾਰ ‘ਚ 2.5 ਕਿਲੋ ਤੋਂ ਜ਼ਿਆਦਾ ਆਈਈਡੀ ਵਿਸਫੋਟਕ ਫਿੱਟ ਕੀਤਾ ਹੋਇਆ ਸੀ, ਹਾਲਾਂਕਿ ਇਸ ਮਾਮਲੇ ਵਿੱਚ 2 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜ਼ਿਸ਼ ਦੇ ਤਾਰ ਕੈਨੇਡਾ ਤੇ ਪਾਕਿਸਤਾਨ ਤੱਕ ਜੁੜੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: