Punjab Mini Lockdown : ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਸਰਕਾਰ ਆਪਣੇ ਪੱਖੋਂ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਚੱਲਦਿਆਂ ਸੂਬੇ ਵਿੱਚ ਮਿੰਨੀ ਲੌਕਡਾਊਨ ਲਗਾਇਆ ਗਿਆ ਹੈ। ਇਸ ਨੂੰ ਲੈ ਕੇ ਸਰਕਾਰ ਵੱਲੋਂ ਆਮ ਲੋਕਾਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਧੀਨ ਸ਼ਰਾਬ ਦੇ ਠੇਕੇ ਖੋਲਣ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਸ਼ਰਾਬ ਦੇ ਠੇਕੇ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ। ਹਾਲਾਂਕਿ ਠੇਕਿਆਂ ਤਾਂ ਖੁੱਲ੍ਹੇਣਗੇ ਪਰ ਅਹਾਤੇ ਬੰਦ ਰਹਿਣਗੇ।
ਇਸ ਤੋਂ ਇਲਾਵਾ ਖੇਤੀ ਨਾਲ ਜੁੜੀਆਂ ਦੁਕਾਨਾਂ ਖੋਲਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ। ਖਾਦ, ਕੀਟਨਾਸ਼ਕ ਤੇ ਹੋਰ ਖੇਤੀ ਨਾਲ ਸਬੰਧਤ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਕਰਿਆਨੇ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ। ਆਟੋ-ਮੋਬਾਈਲ ਪਾਰਟਸ, ਆਟੋ ਮੋਬਾਈਲ ਰਿਪੇਅਰ, ਟਰੱਕਾਂ ਦੀਆਂ ਵਰਕਸ਼ਾਪਾਂ ਵੀ ਖੋਲ੍ਹੀਆਂ ਜਾ ਸਕਣਗੀਆਂ। ਹਾਰਡਵੇਅਰ ਸਟੋਰ, ਪਲਬਿੰਗ ਸਟੋਰ, ਬਿਜਲੀ ਦੇ ਸਮਾਨ ਦੀਆਂ ਦੁਕਾਨਾਂ ਖੋਲਣ ਦੀ ਵੀ ਇਜਾਜ਼ਤ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਬੀਤੇ ਦਿਨ ਸੂਬੇ ਵਿੱਚ ਕੋਰੋਨਾ ਦੇ 6798 ਨਵੇਂ ਮਾਮਲੇ ਸਾਹਮਣੇ ਆਏ ਅਤੇ 157 ਲੋੇਕਾਂ ਦੀ ਮੌਤ ਹੋ ਗਈ। ਹਸਪਤਾਲਾਂ ਵਿੱਚ 213 ਮਰੀਜ਼ਾਂ ਦੀ ਹਾਲਤ ਬਣੀ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 60709 ਪਹੁੰਚ ਗਈ ਹੈ।