ਪੰਜਾਬ ਪੁਲਿਸ 15 ਅਗਸਤ ਨੂੰ ਲੈ ਕੇ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਪੁਲਿਸ ਵੱਲੋਂ ਸਾਰੇ ਸ਼ਹਿਰਾਂ ਅਤੇ ਹੋਰ ਅਹਿਮ ਥਾਵਾਂ ‘ਤੇ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਰੋਪੜ ਰੇਂਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਸਾਵਧਾਨੀ ਨਾਲ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਲਗਾਤਾਰ ਕਈ ਅਪਰੇਸ਼ਨ ਕੀਤੇ। ਇਸ ਤਹਿਤ ਕਈ ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰਨ ਸਮੇਤ ਨਸ਼ਾ ਤਸਕਰੀ ਦੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਹੱਦੀ ਜ਼ਿਲ੍ਹਿਆਂ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਲਿਆਂਦੇ ਗਏ ਨਸ਼ੀਲੇ ਪਦਾਰਥ ਅਤੇ ਹੋਰ ਮਾਮਲਿਆਂ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁੱਟੇ 2 ਲੱਖ, ਨਕਾਬਪੋਸ਼ਾਂ ਨੇ ਦੇਰ ਰਾਤ ਵਾਰਦਾਤ ਨੂੰ ਦਿੱਤਾ ਅੰਜਾਮ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਰੁਟੀਨ ਡਿਊਟੀ ਸਮੇਤ ਹੋਰ ਸਾਰੀਆਂ ਗਤੀਵਿਧੀਆਂ ‘ਤੇ ਬਿਹਤਰ ਤਾਲਮੇਲ ਨਾਲ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ। ਨਾਲ ਹੀ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਡੀਜੀਪੀ ਨਾਲ ਕਈ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: