ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਲਈ ਸਪੈਸ਼ਲ 3 ਮੈਂਬਰ ਸਿਟ ਟੀਮ ਦਾ ਗਠਨ ਕੀਤਾ ਗਿਆ ਹੈ। ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ 5 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਇੱਕ ਗੱਡੀ ਦਾ ਪਿੱਛਾ ਕਰਦੇ ਹੋਏ ਇਥੇ ਪਹੁੰਚੀ ਸੀ। ਦੇਹਰਾਦੂਨ ਪੁਲਿਸ ਨਾਲ ਮਿਲ ਕੇ ਪੰਜਾਬ ਪੁਲਿਸ ਨੇ ਇਨ੍ਹਾਂ 5 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਪੰਜਾਬ ਪੁਲਿਸ ਆਪਣੇ ਨਾਲ ਲੈ ਗਈ ਹੈ ਤੇ ਹੁਣ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹੋਰ ਵੀ ਕਈ ਖੁਲਾਸੇ ਹੋ ਰਹੇ ਹਨ। ਉਥੇ ਮੌਜੂਦ ਇੱਕ ਚਸ਼ਮਦੀਦ ਨੇ ਦੱਸਿਆ ਕਿ ਦੋ ਗੱਡੀਆਂ ਵਿਚ ਹਮਲਾਵਰ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਆਏ ਸਨ ਤੇ ਇਨ੍ਹਾਂ ਵਿਚ ਕੁੱਲ 7 ਲੋਕ ਮੌਜੂਦ ਸਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿਚ ਫਾਇਰ ਕੀਤੇ ਜਿਸ ਨਾਲ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਬਾਅਦ ਵਿਚ ਦੋਵੇਂ ਕਾਰਾਂ ਵਿਚੋਂ 7 ਜਣੇ ਬਾਹਰ ਆਏ ਤੇ ਲਗਭਗ 30 ਰਾਊਂਡ ਫਾਇਰ ਮੂਸੇਵਾਲਾ ‘ਤੇ ਕੀਤੇ ਤੇ ਜਦੋਂ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕਾਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਲਲਕਾਰ ਕੇ ਉਥੋਂ ਭਜਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਦੀ ਗੁੱਥੀ ਸੁਲਝਾਉਣ ਲਈ ਪੰਜਾਬ ਪੁਲਿਸ ਲਗਾਤਾਰ ਸਰਗਰਮ ਹੈ ਤੇ ਉਨ੍ਹਾਂ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।