ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਦੇ ਕਸਬਿਆਂ ਦੇ ਬਾਹਰੀ ਇਲਾਕਿਆਂ ਵਿਚ ਬਣੀ ਕਾਲੋਨੀਆਂ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਡੀਜੀਪੀ ਦੇ ਹੁਕਮਾਂ ‘ਤੇ ਕੀਤੀ ਗਈ। ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੀ ਚਲਾਇਆ ਗਿਆ ਤੇ ਜ਼ਿਲ੍ਹਿਆਂ ਦੀ ਪੁਲਿਸ ਫੋਰਸ ਇਸ ਆਪ੍ਰੇਸ਼ਨ ਵਿਚ ਸ਼ਾਮਲ ਹੋਈ।
ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 5869 ਘਰਾਂ ਦੀ ਚੈਕਿੰਗ ਕਰਨ ਲਈ 866 ਤੋਂ ਵੱਧ ਕਾਲੋਨੀਆਂ ਨੂੰ ਘੇਰਿਆ ਤੇ 322 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਪੁਲਿਸ ਨੇ 4 FIR ਦਰਜ ਕੀਤੀਆਂ ਹਨ ਤੇ 2.25 ਲੱਖ ਰੁਪਏ ਦੀ ਡਰੱਗ ਮਨੀ, 66.5 ਗ੍ਰਾਮ ਹੈਰੋਇਨ ਤੇ 11 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀਜੀਪੀ, ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਤੇ ਖੇਤਰ ਵਿਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ ਜਿਸ ਨਾਲ ਸਮਾਜ ਵਿਚੋਂ ਅਸਮਾਜਿਕ ਤੱਤਾਂ ਦੇ ਖੌਫ਼ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਐੱਸੀ/ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿਚ 2500 ਪੁਲਿਸ ਮੁਲਾਜ਼ਮਾਂ ਦੀ 250 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਪੁਲਿਸ ਨੇ ਸ਼ੱਕੀ ਲੋਕਾਂ ਦੀ ਤਲਾਸ਼ੀ ਤੋਂ ਇਲਾਵਾ ਕਿਰਾਏ ‘ਤੇ ਰਹਿ ਰਹੇ ਲੋਕਾਂ ਦੀ ਵੈਰੀਫਿਕੇਸ਼ਨ ਸਬੰਧੀ ਪੁੱਛਗਿਛ ਕੀਤੀ।
ਵੀਡੀਓ ਲਈ ਕਲਿੱਕ ਕਰੋ -: