ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ਕਰਕੇ ਹੋਮਗਾਰਡ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਮਦਨ ਲਾਲ ਵਜੋਂ ਹੋਈ ਹੈ। ਤਬੀਅਤ ਵਿਗੜਨ ‘ਤੇ ਮਦਨ ਲਾਲ ਨੇ ਛੁੱਟੀ ਮੰਗੀ। ਮਦਨ ਲਾਲ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ‘ਅਜਿਹੇ ਦੌਰ ਹਰ ਖਿਡਾਰੀ ਦੇ ਕਰੀਅਰ ‘ਚ ਆਉਂਦੇ ਨੇ’ ਅਭਿਸ਼ੇਕ ਸ਼ਰਮਾ ਦੀ ਸਪੋਰਟ ‘ਚ ਆਏ ਸੂਰਿਆ ਕੁਮਾਰ ਯਾਦਵ
ਪੂਰੇ ਪੰਜਾਬ ਪੁਲਿਸ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਦਨ ਲਾਲ ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਬਹਾਵਵਾਲਾ ਵਿਚ ਤਾਇਨਾਤ ਸਨ ਤੇ ਉਥੇ ਹੀ ਡਿਊਟੀ ਦੌਰਾਨ ਤਬੀਅਤ ਵਿਗੜਨ ਮਗਰੋਂ ਉਨ੍ਹਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਅੱਜ ਪਿੰਡ ਰਾਏਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਮਦਨ ਲਾਲ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























