ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾਤਲ ਦੀ ਫੋਟੋ ਜਾਰੀ ਕੀਤੀ ਹੈ ਤੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਵੀ ਦਿੱਤਾ ਜਾਵੇਗਾ ਤੇ ਇਸ ਦੇ ਨਾਲ ਹੀ ਕਾਤਲ ਨੂੰ ਲੱਭਣ ਵਾਲੇ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ।
ਪੰਜਾਬ ਪੁਲਿਸ ਵੱਲੋਂ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਤੇ ਇਹ ਨੰਬਰ ਪੁਲਿਸ ਕੰਟਰੋਲ ਰੂਮ ਹੁਸ਼ਿਆਰਪੁਰ ਦਾ ਹੈ, ਜਿਸ ‘ਤੇ ਮੁਲਜ਼ਮ ਸੁਖਵਿੰਦਰ ਸਿੰਘ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਪੁਲਿਸ ਵੱਲੋਂ 75290-30100 ਨੰਬਰ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਧਾਰਾ 302 ਤੇ 25, 54, 59 ਅਸਲਾ ਐਕਟ ਤਹਿਤ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਰਾਣਾ ‘ਤੇ ਜਰਨੈਲ ਸਿੰਘ ਵਾਸੀ ਮਨਸੂਰਪੁਰ ਥਾਣਾ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਕੋਲੋਂ 2 ਮੋਬਾਈਲ ਤੇ 1 ਲੈਪਟਾਪ ਬਰਾਮਦ
ਦੱਸ ਦੇਈਏ ਕਿ ਸੀਆਈਏ ਟੀਮ ਰੇਡ ਕਰਨ ਜਾਂਦੀ ਹੈ ਤੇ ਕਾਤਲ ਸੁਖਵਿੰਦਰ ਸਿੰਘ ਵੱਲੋਂ ਗੋਲੀਆਂ ਚਲਾਈਆਂ ਜਾਂਦੀਆਂ ਹਨ ਜੋ ਕਿ ਅੰਮ੍ਰਿਤਪਾਲ ਦੀ ਛਾਤੀ ਵਿਚ ਜਾ ਵੱਜਦੀਆਂ ਹਨ। ਅੰਮ੍ਰਿਤਪਾਲ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ ਪਰ ਉਥੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਜੋ ਵੀ ਸ਼ਖਸ ਕਾਤਲ ਦੀ ਪਛਾਣ ਕਰਵਾਏਗਾ ਉਹ ਹੁਸ਼ਿਆਰਪੁਰ ਦੇ ਕੰਟਰੋਲ ਪੁਲਿਸ ਨੂੰ ਸੂਚਿਤ ਕਰ ਸਕਦਾ ਹੈ। ਮੁਲਜ਼ਮ ਸੁਖਵਿੰਦਰ ਦੀ ਉਮਰ 24 ਸਾਲ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੀਆਂ 2 ਮਾਸੂਮ ਧੀਆਂ ਹਨ, ਜੋ ਕਿ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: