ਪੰਜਾਬ ਪੁਲਿਸ ਨੇ ਵੀਰਵਾਰ ਨੂੰ ਚੰਡੀਗੜ੍ਹ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਡਿਸਪੈਂਸਰੀ ਵਿਖੇ ਆਪਣੇ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਬੂਸਟਰ ਡੋਜ਼ ਦਾ ਪ੍ਰਬੰਧ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ। PPHQ ਅਤੇ ਮੋਹਾਲੀ ਜ਼ਿਲੇ ‘ਚ ਤਾਇਨਾਤ 142 ਪੁਲਸ ਕਰਮਚਾਰੀਆਂ ਨੂੰ ਕੋਵਿਡ-19 ਟੀਕਾਕਰਨ ਦੀ ਬੂਸਟਰ ਡੋਜ਼ ਲਾਈ ਗਈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ.ਕੇ.ਭੰਵਰਾ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦੇ ਹੋਏ ਪੰਜਾਬ ਪੁਲਿਸ ਦਾ ਵੈੱਲਫੇਅਰ ਵਿੰਗ ਸਮੁੱਚੀ ਫੋਰਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕਰਦਾ ਰਹਿੰਦਾ ਹੈ। ਉਨ੍ਹਾਂ ਸਭ ਤੋਂ ਅੱਗੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਬੂਸਟਰ ਡੋਜ਼ ਨਾਲ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਭਲਾਈ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਪੁਲਿਸ ਕਰਮਚਾਰੀਆਂ ਨੂੰ ਇੱਕ ਅਗਾਊਂ ਸੰਦੇਸ਼ ਦਿੱਤਾ ਗਿਆ ਸੀ ਕਿ ਸਿਰਫ ਉਹੀ ਲੋਕ ਬੂਸਟਰ ਡੋਜ਼ ਲਈ ਯੋਗ ਹਨ, ਜਿਨ੍ਹਾਂ ਨੂੰ ਦੂਜੀ ਡੋਜ਼ ਲਗਵਾਏ ਹੋਏ ਨੌਂ ਮਹੀਨੇ ਪੂਰੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਬੂਸਟਰ ਡੋਜ਼ ਨਾ ਲੈਣ ਵਾਲੇ ਕਰਮਚਾਰੀਆਂ ਲਈ 28 ਮਾਰਚ, 2022 ਨੂੰ ਇਸੇ ਤਰ੍ਹਾਂ ਦਾ ਕੈਂਪ ਲਗਾਇਆ ਜਾਵੇਗਾ ਅਤੇ ਉਹ ਬੂਸਟਰ ਡੋਜ਼ ਲਗਵਾ ਸਕਦੇ ਹਨ।