ਪੰਜਾਬ ਦੇ ਅੰਮ੍ਰਿਤਸਰ ‘ਚ 36 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਪੁਲਿਸ ਅੱਜ ਪੂਰੇ ਸੂਬੇ ‘ਚ ਸਪੈਸ਼ਲ ਆਪ੍ਰੇਸ਼ਨ ਵਿਜੀਲ ਚਲਾਉਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਨਾਲੋ-ਨਾਲ 28 SSP ਦਫ਼ਤਰਾਂ ਅਤੇ ਕਮਿਸ਼ਨਰੇਟਾਂ ਦੇ ਦਾਇਰੇ ਵਿੱਚ ਆਉਂਦੇ ਇਲਾਕੇ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕਰਨਗੇ। ਇਨ੍ਹਾਂ ਦੇ ਨਿਸ਼ਾਨੇ ‘ਤੇ ਨਸ਼ਾ ਤਸਕਰ, ਸਮਾਜ ਵਿਰੋਧੀ ਅਨਸਰ ਅਤੇ ਸ਼ਰਾਰਤੀ ਅਨਸਰ ਹੋਣਗੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸਾਰੀ ਕਾਰਵਾਈ ਦੀ ਨਿਗਰਾਨੀ ਕਰਨਗੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਅਪਰੇਸ਼ਨ OPS ਵਿਜੀਲ ਪੰਜਾਬ ਦੀ ਕਾਨੂੰਨੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਚਲਾਇਆ ਜਾ ਰਿਹਾ ਹੈ। ਇਹ ਅਪਰੇਸ਼ਨ ਪੂਰੇ ਪੰਜਾਬ ਦੇ 28 ਜ਼ਿਲ੍ਹਿਆਂ ਵਿੱਚ ਚਲਾਇਆ ਜਾਵੇਗਾ। ਜਿਸ ਵਿੱਚ ਵਿਸ਼ੇਸ਼ ਬਲਾਕ ਲਗਾਏ ਜਾਣਗੇ। ਇਸ ਤੋਂ ਇਲਾਵਾ ਫਲੈਗ ਮਾਰਚ ਕੱਢਿਆ ਜਾਵੇਗਾ ਅਤੇ ਪੰਜਾਬ ਵਿੱਚ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਸਰਚ ਅਭਿਆਨ ਵੀ ਚਲਾਇਆ ਜਾਵੇਗਾ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਸੂਬੇ ‘ਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਇਹ ਆਪਰੇਸ਼ਨ ਚਲਾਇਆ ਜਾਵੇਗਾ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੱਸ਼ਟ ਕੀਤਾ ਹੈ ਕਿ ਇਸ ਆਪਰੇਸ਼ਨ ਦੌਰਾਨ ਸਾਰੇ ਸਪੈਸ਼ਲ DG, ADGP, IG, DIG ਰੈਂਕ ਦੇ ਅਧਿਕਾਰੀ ਫੀਲਡ ਵਿੱਚ ਹੋਣਗੇ। ਸਾਰੇ ਜ਼ਿਲ੍ਹਾ ਪੁਲਿਸ ਅਤੇ ਕਮਿਸ਼ਨਰੇਟ ਸ਼ਹਿਰਾਂ ਵਿੱਚ ਇੱਕ-ਇੱਕ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਉਹ ਪੂਰੇ ਆਪ੍ਰੇਸ਼ਨ ਦੀ ਅਗਵਾਈ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: