ਪੰਜਾਬ ਪੁਲਿਸ ਦੀ ਅਪਰਾਧੀਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਇਸੇ ਲੜੀ ‘ਚ ਅੱਜ ਪੰਜਾਬ ਵਿਚ ‘ਆਪਰੇਸ਼ਨ ਸੀਲ’ ਨਾਂ ਦੀ ਮੁਹਿੰਮ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਇਸ ਮੁਹਿੰਮ ‘ਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮੁਹਿੰਮ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ। ਇਹ ਜਾਣਕਾਰੀ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਾਰਾਤ ਲੈ ਕੇ ਹਸਪਤਾਲ ਪਹੁੰਚਿਆ ਲਾੜਾ, ਜ਼ਖਮੀ ਲਾੜੀ ਦੇ ਬੈੱਡ ਨੂੰ ਬਣਾਇਆ ਮੰਡਪ, ਫਿਰ ਵਿਆਹ…
ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਅਪਰੇਸ਼ਨ ਤਹਿਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਅੰਤਰਰਾਜੀ ਸਰਹੱਦ ਦੇ ਕੁੱਲ 131 ਪੁਆਇੰਟਾਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਇਹ ਆਪਰੇਸ਼ਨ ਅੰਤਰਰਾਜੀ ਗਤੀਵਿਧੀਆਂ ਨੂੰ ਰੋਕਣ ਲਈ ਚਲਾ ਰਹੀ ਹੈ। ਸ਼ੁਕਲਾ ਨੇ ਦੱਸਿਆ ਕਿ ਇਸ ਨਾਲ ਪੰਜਾਬ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧੀ ਅਨਸਰਾਂ ਦੇ ਲੋਕਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਹ ਨਾਕਾਬੰਦੀ ਕਰੀਬ 1600 ਪੁਲਿਸ ਮੁਲਾਜ਼ਮਾਂ ਅਤੇ ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: