Punjab police took 3 accused : ਫ਼ਰੀਦਕੋਟ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਦੋਸ਼ੀਆਂ ਨੂੰ ਪੰਜਾਬ ਪੁਲਿਸ ਫਰੀਦਕੋਟ ਲੈ ਕੇ ਪਹੁੰਚੀ। ਇਸ ਦੌਰਾਨ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਦੋਸ਼ੀਆਂ ਦੀ ਪਛਾਣ ਸੁਖ਼ਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਵਜੋਂ ਹੋਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨਾਲ ਸੰਬੰਧਤ ਹਨ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਬਾਰੇ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਦੋਸ਼ੀਆਂ ਨੂੰ ਉੱਤਰ ਪਦੇਸ਼ ਦ ਨੇੜਿਓਂ ਗ੍ਰਿਫਤਾਰ ਕੀਤਾ ਸੀ। ਫ਼ਰੀਦਕੋਟ ਪੁਲਿਸ ਨੇ ਇਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਉਣ ਲਈ ਇਕ ਟੀਮ ਭੇਜੀ ਹੋਈ ਸੀ ਜੋ ਅੱਜ ਸਵੇਰੇ ਹੀ ਇਨ੍ਹਾਂ ਨੂੰ ਲੈ ਕੇ ਫ਼ਰੀਦਕੋਟ ਪੁੱਜ ਗਈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ ਪੁੱਛ-ਗਿੱਛ ਤੋਂ ਬਾਅਦ ਵੱਡੇ ਖੁਲਾਸੇ ਹੋ ਸਕਦੇ ਹਨ।
ਦੱਸ ਦਈਏ ਕਿ 18 ਫਰਵਰੀ ਨੂੰ ਫਰੀਦਕੋਟ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਕਾਰ ਵਿਚ ਬੈਠਦੇ ਸਮੇਂ 12 ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ, ਦਿੱਲੀ ਪੁਲਿਸ ਨੇ ਐਤਵਾਰ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਗੁਰਿੰਦਰ ਪਾਲ ਉਰਫ ਗੋਰਾ ਭਾਊ, ਸੁਖਵਿੰਦਰ ਸਿੰਘ ਅਤੇ ਸੌਰਵ ਵਰਮਾ ਨੂੰ ਗ੍ਰਿਫਤਾਰ ਕੀਤਾ, ਜੋ ਰਾਜਨ ਅਤੇ ਛੋਟੂ ਦੇ ਨਾਲ-ਨਾਲ ਹਰਿਆਣਾ ਗੈਂਗਸਟਰ ਕਲਾ ਜਠੇੜੀ ਦੇ ਦੋ ਨਿਸ਼ਾਨੇਬਾਜ਼ ਸਨ। ਇਸ ਕਤਲਕਾਂਡ ਦੀ ਸਾਜ਼ਿਸ਼ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਤੇ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੇ ਰਚੀ ਸੀ।