ਪੰਜਾਬ ਵਿੱਚ ਪੁਲਿਸ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਾਗਰਿਕਾਂ ਦੀ ਸੁਰੱਖਿਆਂ ਨੂੰ ਹੋਰ ਬੇਹਤਰ ਬਣਾਉਣ ਲੈ ਪੰਜਾਬ ਪੁਲਿਸ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਸਬੰਧੀ ਕੰਮ ਵੀ ਸ਼ੁਰੂ ਕਰ ਦਿੱਤੇ ਗਏ ਹੈ। ਪੁਲਿਸ ਫੋਰਸ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨ ਅਤੇ ਨਾਗਰਿਕਾਂ ਨੂੰ ਸ਼ਾਂਤ ਮਾਹੌਲ ਅਤੇ ਚੰਗੀਆਂ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਦਾ ਸੰਕਲਪ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ। DGP ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਪੰਜਾਬ ਦੀਆਂ ਪੁਲਿਸ ਯੂਨਿਟਾਂ ‘ਚ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਵਲੋਂ ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ‘ਤੋਂ ਨਜਿੱਠਣ ਲਈ ਖ਼ਾਸ ਅਭਿਆਸ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਦੀ ਲਾਪਰਵਾਹੀ, ਜ਼ਿੰਦਾ ਵਿਅਕਤੀ ਨੂੰ ਐਲਾਨਿਆ ਮ੍ਰਿਤਕ, PGI ‘ਚ ਹੋਇਆ ਠੀਕ
ਸੂਬੇ ਦੀਆਂ ਵੱਖ-ਵੱਖ ਪੁਲਿਸ ਯੂਨਿਟਾਂ ਦੇ ਪੁਲਿਸ ਕਰਮਚਾਰੀਆਂ ਨੂੰ ਇਸ ਸਬੰਧੀ ਜ਼ਮੀਨ ‘ਤੇ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀ ਖੁਦ ਇਸ ਦੀ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਯਤਨਾਂ ਨਾਲ ਜਿੱਥੇ ਇੱਕ ਪਾਸੇ ਪੁਲਿਸ ਫੋਰਸ 24 ਘੰਟੇ ਤਿਆਰ ਰਹੇਗੀ, ਉਥੇ ਹੀ ਪੁਲਿਸ ਮੁਲਾਜ਼ਮ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਮਨੋਬਲ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਸਮੇਂ ਸਿਰ ਤਰੱਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਨੂੰ ਸੂਬੇ ਵਿੱਚ ਸਰਹੱਦ ਪਾਰੋਂ ਆਉਣ ਵਾਲੇ ਅਪਰਾਧੀਆਂ ਜਾਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਕਰਨ ਲਈ ਵੀ ਯਤਨ ਜਾਰੀ ਹਨ। ਦੱਸ ਦੇਈਏ ਪੰਜਾਬ ਵਿੱਚ ਲੰਬੇ ਸਮੇਂ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਜਿਹੇ ਅਭਿਆਸ ਕਰਵਾਏ ਜਾ ਰਹੇ ਹਨ। ਇਸ ਅਭਿਆਸ ਨਾਲ ਪੁਲਿਸ ਮੁਲਾਜ਼ਮਾਂ ਦੀ ਸਰੀਰਕ ਤੰਦਰੁਸਤੀ ਵੀ ਵਧੇਗੀ।