ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਦਿਵਿਆਂਗਜਨਾਂ ਲਈ ਆਨਲਾਈਨ ਵਿਲੱਖਣ ਸ਼ਨਾਖ਼ਤੀ ਕਾਰਡ (ਯੂ.ਡੀ.ਆਈ.ਡੀ.) ਬਣਾਉਣ ਲਈ ਪੰਜਾਬ ਨੇ ਦੇਸ਼ ਵਿੱਚੋਂ 6ਵਾਂ ਦਰਜਾ ਪ੍ਰਾਪਤ ਕੀਤਾ ਹੈ।
ਸ਼੍ਰੀਮਤੀ ਅਰੁਣਾ ਚੌਧਰੀ ਨੇ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਸਥਿਤੀ ਰਿਪੋਰਟ ਅਨੁਸਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਵਿਰੁੱਧ ਹੁਣ ਤੱਕ ਕੁੱਲ 2,16,932 ਦਿਵਿਆਂਗਜਨਾਂ ਨੂੰ ਵਿਲੱਖਣ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਵਿਭਾਗ ਨੂੰ ਯੂ.ਡੀ.ਆਈ.ਡੀ. ਪੋਰਟਲ ‘ਤੇ 3,65,551 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨਾਂ ਵਿੱਚੋਂ 60.56 (2,16,932) ਯੂ.ਡੀ.ਆਈ.ਡੀ. ਕਾਰਡ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸਾਂਝੇ ਯਤਨਾਂ ਸਦਕਾ ਦਸਤਾਵੇਜਾਂ ਦੀ ਪੜਤਾਲ ਅਤੇ ਤਸਦੀਕੀਕਰਨ ਉਪਰੰਤ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਜਿਸ ਕਾਰਨ ਇਸ ਪ੍ਰਾਜੈਕਟ ਵਿੱਚ ਪੰਜਾਬ ਨੂੰ ‘ਨਿਰੰਤਰ ਅੱਗੇ ਵਧ ਰਹੇ ਰਾਜ‘ ਦੇ ਟੈਗ ਨਾਲ 6ਵਾਂ ਦਰਜਾ ਮਿਲਿਆ।
ਇਹ ਵੀ ਪੜ੍ਹੋ : CBI ਦੀ ਪਟੀਸ਼ਨ ‘ਤੇ ਰਾਮ ਰਹੀਮ ਨੂੰ ਨੋਟਿਸ, ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ‘ਤੇ ਜਲਦ ਸੁਣਵਾਈ ਦੀ ਮੰਗ
ਉਨ੍ਹਾਂ ਨੇ ਦੱਸਿਆ ਕਿ ਵਿਭਾਗ ਕਿ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਤੇ ਮਿਹਨਤ ਸਦਕਾ ਹੀ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਛੇਵਾਂ ਸਥਾਨ ਹਾਸਲ ਕਰਨ ਦੇ ਯੋਗ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਦਿਵਿਆਂਗਜਨਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਹੈ ਤਾਂ ਕਿ ਉਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਆਸਾਨੀ ਤੇ ਪਾਰਦਰਸ਼ੀ ਤਰੀਕੇ ਨਾਲ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਰਾਜ ਵਿੱਚ ਦਿਵਿਆਂਗਜਨ ਸ਼ਕਤੀਕਰਨ ਯੋਜਨਾ ਲਾਗੂ ਕੀਤੀ ਹੈ ਤਾਂ ਕਿ ਉਨਾਂ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਹੁਣ ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਦਸਤਾਵੇਜ਼ ਚੁੱਕਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਯੂ.ਡੀ.ਆਈ.ਡੀ. ਕਾਰਡ ਵਿੱਚ ਉਨ੍ਹਾਂ ਦੀ ਸਾਰੀ ਲੋੜੀਂਦੀ ਜਾਣਕਾਰੀ ਹੋਵੇਗੀ, ਜਿਸ ਨੂੰ ਇਕ ਕਾਰਡ ਰੀਡਰ ਦੀ ਮਦਦ ਨਾਲ ਆਸਾਨੀ ਨਾਲ ਪੜ੍ਹਿਆ ਜਾ ਸਕੇਗਾ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ 2021-22 ਦੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਫ਼ਾਰਮ ਅਤੇ ਫ਼ੀਸ ਭਰਨ ਦੀਆਂ ਤਰੀਕਾਂ ‘ਚ ਕੀਤਾ ਗਿਆ ਵਾਧਾ