AAP ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਕੈਬਨਿਟ ਨੇ ਅੱਜ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਕਟ 2025’ ਕਾਨੂੰਨ ਪਾਸ ਹੋ ਗਿਆ ਹੈ । ਇਸ ਕਾਨੂੰਨ ਤਹਿਤ ਰੇਤ ਤੇ ਬੱਜਰੀ ਦੀ ਪ੍ਰੋਸੈਸਿੰਗ ਵਿਚ ਲੱਗੇ ਕ੍ਰੈਸ਼ਰ ਯੂਨਿਟਸ ਤੇ ਸਕ੍ਰੀਨਿੰਗ ਪਲਾਂਟਸ ਦੀਆਂ ਗਤੀਵਿਧੀਆਂ ਨੂੰ ਰੈਗੂਲਰ ਕਰਨ ਲਈ ਵਿਭਾਗ ਨੂੰ ਸ਼ਕਤੀਸ਼ਾਲੀ ਬਣਾਇਆ ਜਾਵੇਗਾ। ਇਸ ਨਾਲ ਸੂਬੇ ਵਿਚ ਮਾਈਨਿੰਗ ਮਾਫੀਆ ਨੂੰ ਰੋਕਣ ਵਿਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਤਰਨਤਾਰਨ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਸਫਲਤਾ, ਹਥਿਆਰਾਂ ਦੀ ਤਸਕਰੀ ਨਾਲ ਜੁੜੇ 2 ਵਿਅਕਤੀ ਕੀਤੇ ਕਾਬੂ
ਇਸ ਕੰਮ ਨਾਲ ਜੁੜੇ ਕਰੱਸ਼ਰ ਯੂਨਿਟਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿਭਾਗ ਕੋਲ ਰਜਿਸਟਰਡ ਹੋਣਾ ਲਾਜ਼ਮੀ ਹੈ ਅਤੇ ਰਜਿਸਟਰਡ ਕੀਤੇ ਬਿਨਾਂ ਉਹ ਕੰਮ ਨਹੀਂ ਕਰ ਸਕਣਗੇ। ਪਹਿਲਾਂ, ਕਿਸੇ ਦਾ ਕੋਈ ਰਿਕਾਰਡ ਨਹੀਂ ਸੀ ਅਤੇ ਉਨ੍ਹਾਂ ਦੀ ਗਿਣਤੀ ਵੀ ਨਹੀਂ ਕੀਤੀ ਜਾਂਦੀ ਸੀ ਅਤੇ ਹੁਣ ਇਸ ਮਨਮਾਨੀ ਨੂੰ ਖਤਮ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਰਜਿਸਟਰਡ ਹਨ, ਉਨ੍ਹਾਂ ਨੂੰ ਹਰ ਮਹੀਨੇ ਵਿਭਾਗ ਕੋਲ ਮਹੀਨਾਵਾਰ ਰਿਟਰਨ ਫਾਈਲ ਕਰਨੀ ਪਵੇਗੀ।
ਵੀਡੀਓ ਲਈ ਕਲਿੱਕ ਕਰੋ -:
