ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਪ੍ਰਵਾਸੀ ਭਾਰਤੀ ਮਾਮਲਿਆਂ ਦਾ ਵਿਭਾਗ ਹੀ ਰਹੇਗਾ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੀ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਜਾਰੀ ਨੋਟੀਫਿਕੇਸ਼ਨ ਮੁਤਾਬਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖਤਮ ਕਰ ਦਿੱਤਾਗਿਆ ਹੈ ਜਿਸ ਦੇ ਚੱਲਦੇ ਮੁੱਖ ਮੰਤਰੀ ਦੀ ਸਲਾਹ ‘ਤੇ ਪੰਜਾਬ ਦੇ ਰਾਜਪਾਲ ਨੇ ਇਹ ਬਦਲਾਅ 7 ਫਰਵਰੀ 2025 ਤੋਂ ਲਾਗੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਖੰਨਾ : ਕਾਲਜ ‘ਚ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਇਹ ਫੈਸਲਾ 21 ਜਨਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਵਿਚ ਐਲਾਨਿਆ ਗਿਆ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਪੀ ਸਿਨ੍ਹਾ ਵੱਲੋਂ ਜਾਰੀ ਹੁਕਮ ਵਿਚ ਇਸ ਸੋਧ ਦੀ ਪੁਸ਼ਟੀ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
