ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮਾਝੇ ਦੇ ਇਤਿਹਾਸਕ ਤੀਰਥ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਤੋਂ ਮੁਕਤਸਰ ਤੱਕ ਪੰਜਾਬ ਰੋਡਵੇਜ਼ ਬੱਸ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਸ਼ੁਰੂਆਤ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਤੇ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਕੀਤੀ ਗਈ। ਉਨ੍ਹਾਂ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ।ਇਸ ਮੌਕੇ ਮੰਤਰੀ ਭੁੱਲਰ ਨੇ ਕਿਹਾ ਕਿ ਇਸ ਬੱਸ ਦੇ ਸ਼ੁਰੂ ਹੋਣ ਨਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਜਾ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: