ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਪੰਜਾਬ ਰੋਡਵੇਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਭਲਕੇ ਪੰਜਾਬ ’ਚ 2 ਘੰਟੇ ਲਈ ਬੱਸ ਅੱਡੇ ਬੰਦ ਰਹਿਣਗੇ । ਸਵੇਰੇ 11 ਤੋਂ ਦੁਪਹਿਰ 1 ਵਜੇ ਤਕ ਬੱਸ ਅੱਡੇ ਬੰਦ ਰਹਿਣਗੇ ।
ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ 6, 7 ਤੇ 8 ਅਪ੍ਰੈਲ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਪਰ ਉਨ੍ਹਾਂ ਨੂੰ ਲੈ ਕੇ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ।
ਇਹ ਵੀ ਪੜ੍ਹੋ : ਕਪੂਰਥਲਾ ‘ਚ ASI ਦੀ ਡਿਊਟੀ ਦੌਰਾਨ ਮੌਤ, ਸਾਈਲੈਂਟ ਅਟੈਕ ਦਾ ਜਤਾਇਆ ਜਾ ਰਿਹਾ ਸ਼ੱਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਟ੍ਰੈਕਟ ਯੂਨੀਅਨ ਵਰਕਰਸ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲ ਵੀ ਕਈ ਵਾਰ ਗੱਲਬਾਤ ਕੀਤੀ ਪਰ ਕੁਝ ਨਹੀਂ ਤੇ ਇਸ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਹਨ ਜਿਸ ਕਰਕੇ ਇਹ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ 10,000 ਨਵੀਆਂ ਬੱਸਾਂ ਖਰੀਦਣ ਦੀ ਵੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
