ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿਖੇ ਇੱਕ ਭੱਠੇ ਦੇ ਮਾਲਕ ਵੱਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਕੀਤੇ ਜਾਣ ਦੀ ਘਟਨਾ ਦੇ ਸੰਬੰਧ ਵਿੱਚ ਸਖਤ ਨੋਟਿਸ ਲਿਆ ਹੈ।
ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਘਟਨਾ ਸੀ ਅਤੇ ਮੀਡੀਆ ਰਿਪੋਰਟਾਂ ਰਾਹੀਂ ਉਨ੍ਹਾਂ ਨੂੰ ਇਸ ਪੂਰੀ ਘਟਨਾ ਬਾਰੇ ਪਤਾ ਲੱਗਾ। ਕਮਿਸ਼ਨ ਨੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ਼੍ਰੀ ਮੁਕਤਸਰ ਸਾਹਿਬ ਤੋਂ 11 ਅਗਸਤ, 2021 ਤੱਕ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਹੈ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਦੇ ਵਿਰੁੱਧ ਸਖਤ ਕਾਰਵਾਈ ਦੇ ਆਦੇਸ਼ ਵੀ ਦਿੱਤੇ ਹਨ।