ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੇ ਬੈਂਕ ਖਾਤੇ ਖੋਲ੍ਹਣ ਤਾਂ ਜੋ ਉਨ੍ਹਾਂ ਨੂੰ ਸਕਾਲਰਸ਼ਿਪ ਪ੍ਰਾਪਤ ਕਰਨ ‘ਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਬੁਲਾਰੇ ਅਨੁਸਾਰ ਸਕੂਲੀ ਬੱਚਿਆਂ ਨੂੰ ਵੱਖ ਵੱਖ ਸਕੀਮਾਂ ਤਹਿਤ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ ਪਰ ਸਕਾਲਰਸ਼ਿਪ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਾਂਦੀ ਹੈ। ਇਸ ਲਈ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਲਾਜ਼ਮੀ ਹੈ। ਇਸ ਪ੍ਰਸੰਗ ਵਿੱਚ ਸਿੱਖਿਆ ਸਕੱਤਰ ਨੇ ਜ਼ੀਰੋ ਬੈਲੇਂਸ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ : 120 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ‘ਚ ਬਣ ਰਿਹੈ ਕੈਂਸਰ ਇੰਸਟੀਚਿਊਟ, 2 ਮਹੀਨੇ ‘ਚ ਹੋ ਜਾਵੇਗਾ ਮੁਕੰਮਲ : ਓ. ਪੀ. ਸੋਨੀ