Punjab schools will now have : ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਦੇ ਨਾਲ- ਨਾਲ ਖੇਡਾਂ ਵੀ ਜ਼ਰੂਰੀ ਹੋ ਗਈਆਂ ਹਨ। ਸਰਕਾਰ ਦਾ ਇਹ ਫੈਸਲਾ ਕੋਵਿਡ-19 ਤੋਂ ਬਾਅਦ ਸਕੂਲ ਖੁੱਲ੍ਹਣ ‘ਤੇ ਲਾਗੂ ਹੋਵੇਗਾ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਇਸ ਫੈਸਲੇ ਨੂੰ ਹਰੀ ਝੰਡੀ ਮਿਲਦਿਆਂ ਹੀ ਐੱਸਸੀਈਆਰਟੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ’ਖੇਡੋ ਪੰਜਾਬ, ਵਧੋ ਪੰਜਾਬ’ ਮੁਹਿੰਮ ਤਹਿਤ ਲਿਆ ਹੈ। ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਫੈਸਲੇ ਤਹਿਤ ਪਹਿਲੀ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਰੀਰਕ ਗਤੀਵਿਧੀਆਂ ਲਈ ਵੱਖ- ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਸਰੀਰਕ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ‘ਖੇਡੋ ਪੰਜਾਬ, ਵਧੋ ਪੰਜਾਬ’ ਤਹਿਤ ਮੁਕੰਮਲ ਟੈਸਟ ਮੁਲਾਂਕਣ ਟੈਸਟ ਕਰਵਾਇਆ ਜਾਵੇਗਾ।
ਵਿਦਿਆਰਥੀਆਂ ਲਈ ਸਰੀਰਕ ਗਤੀਵਿਧੀਆਂ ਸ਼ੁਰੂ ਕਰਨ ਦਾ ਉਦੇਸ਼ ਉਨ੍ਹਾਂ ਦੇ ਅੰਦਰ ਲੁਕੀ ਪ੍ਰਤਿਭਾ ਨੂੰ ਪਛਾਣਨਾ, ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਹੈ। ਇਸਦਾ ਉਦੇਸ਼ ਪ੍ਰਤਿਭਾਵਾਨ ਖਿਡਾਰੀਆਂ ਦੀ ਚੋਣ ਕਰਕੇ ਖੇਡਾਂ ਲਈ ਉੱਚ ਪੱਧਰੀ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਨ੍ਹਾਂ ਸਰੀਰਕ ਗਤੀਵਿਧੀਆਂ ਨਾਲ ਵਿਦਿਆਰਥੀ ਸਰੀਰਕ ਤੌਰ ‘ਤੇ ਤੰਦਰੁਸਤ ਹੋ ਜਾਣਗੇ ਅਤੇ ਨਾਲ ਹੀ ਉਨ੍ਹਾਂ ਵਿੱਚ ਲਚੀਲਾਪਤਨ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਹੋਣਗੀਆਂ।