ਪੰਜਾਬ ਦੇ ਵਿਸ਼ੇਸ਼ DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਪਠਾਨਕੋਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੁਰੱਖਿਆ ਏਜੰਸੀਆਂ, ਆਰਮੀ, BSF ਅਤੇ ਏਅਰ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਅਮਰਨਾਥ ਯਾਤਰਾ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਤੋਂ ਲੈ ਕੇ ਸੜਕ ਤੱਕ ਅਤੇ ਸੜਕ ਤੋਂ ਲੈ ਕੇ ਅੰਦਰਲੇ ਸਾਰੇ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਸ਼ੰਭੂ ਬਾਰਡਰ ਤੋਂ ਲਖਨਪੁਰ ਬਾਰਡਰ ਅਤੇ ਅੰਮ੍ਰਿਤਸਰ ਤੋਂ ਲਖਨਪੁਰ ਬਾਰਡਰ ਤੱਕ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਚਾਰੇ ਯਾਤਰਾ ਮਾਰਗਾਂ ‘ਤੇ ਪਾਰਕਿੰਗ ਅਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡਾ ਉਦੇਸ਼ ਇਕਜੁੱਟ ਹੋ ਕੇ ਅਮਰਨਾਥ ਯਾਤਰਾ ਨੂੰ ਸਫਲ ਅਤੇ ਸੁਰੱਖਿਅਤ ਬਣਾਉਣਾ ਹੈ, ਜਿਸ ਲਈ ਹਰ ਲੰਗਰ, ਹੋਟਲ ਅਤੇ ਸ਼ਰਧਾਲੂਆਂ ਦੇ ਠਹਿਰਣ ਵਾਲੇ ਹੋਰ ਸਥਾਨਾਂ ‘ਤੇ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਸਪੈਸ਼ਲ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਸੁਚਾਰੂ ਸੰਚਾਰ ਨੈੱਟਵਰਕ ਸਥਾਪਤ ਕਰਨ, ਨੈਸ਼ਨਲ ਹਾਈਵੇਅ ਅਤੇ ਹੋਰ ਰੂਟਾਂ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਲਈ ਉਚਿਤ ਯੋਜਨਾਬੰਦੀ ਸਮੇਤ ਹੋਰ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸੌਗਾਤ, 16 Hi-Tech ਬਲੈਰੋ ਤੇ 56 ਮੋਟਰਸਾਈਕਲਾਂ ਨੂੰ ਦਿੱਤੀ ਹਰੀ ਝੰਡੀ
ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਦੀ ਤਰਫੋਂ ਮਾਧੋਪੁਰ ਬੈਰੀਅਰ ‘ਤੇ ਸਥਾਪਿਤ ਕੀਤੀ ਗਈ ਸੁਵਿਧਾ ਦਾ ਵੀ ਦੌਰਾ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਏ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: