ਪੰਜਾਬ ਵਿੱਚ ਕੋਰੋਨਾ ਦੇ ਚੱਲਦਿਆਂ ਸਕੂਲ ਬੰਦ ਕੀਤੇ ਗਏ ਹੋਏ ਹਨ, ਆਨਲਾਈਨ ਕਲਾਸਾਂ ਲੱਗਣ ਦੇ ਬਾਵਜੂਦ ਬੱਚਿਆਂ ਦੀ ਪੜ੍ਹਾਈ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ ਕਿਉਂਕਿ ਮੋਬਾਈਲ ਫ਼ੋਨਾਂ ਨਾਲ ਬੱਚਿਆਂ ਦੀਆਂ ਅੱਖਾਂ ‘ਤੇ ਅਸਰ ਪੈ ਰਿਹਾ ਹੈ, ਦੂਜਾ ਬੱਚੇ ਰੈਗੂਲਰ ਸਕੂਲ ਜਾਣ ਵਾਲੇ ਬੱਚਿਆਂ ਦੇ ਮੁਕਾਬਲੇ ਬਹੁਤ ਘੱਟ ਸਿਖ ਰਹੇ ਹਨ।
ਪੰਜਾਬ ਸਰਕਾਰ ਨੇ ਪਾਬੰਦੀਆਂ ਵਧਾਉਂਦੇ ਹੋਏ ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲ 8 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਕੂਲ ਪ੍ਰਸ਼ਾਸਨ, ਅਧਿਆਪਕ ਅਤੇ ਮਾਪੇ ਹੁਣ ਵੱਧ ਰਹੀਆਂ ਪਾਬੰਦੀਆਂ ਦੇ ਵਿਰੋਧ ਵਿੱਚ ਉਤਰ ਆਏ ਹਨ। ਸ਼ਨੀਵਾਰ ਨੂੰ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਤੇ ਮਾਪਿਆਂ ਨੇ ਕਿਹਾ ਕਿ ਜੇ ਸਕੂਲ ਦੁਬਾਰਾ ਨਾ ਖੋਲ੍ਹੇ ਗਏ ਤਾਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਨਹੀਂ ਪਾਉਣਗੇ।
ਪੰਜਾਬ ਵਿੱਚ ਸ਼ਨੀਵਾਰ ਨੂੰ “ਪੰਜਾਬ ਅਨਏਡਿਡ ਸਕੂਲ ਐਸੋਸੀਏਸ਼ਨ” ਦੇ ਬੈਨਰ ਹੇਠ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ, ਜੋ ਸੂਬੇ ਵਿੱਚ ਸਕੂਲ ਖੋਲ੍ਹਣ ਦੇ ਸੱਦੇ ਦੀ ਅਗਵਾਈ ਕਰ ਰਿਹਾ ਹੈ।
ਭਵਾਨੀਗੜ੍ਹ ਸ਼ਹਿਰ ਤੇ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਸਟਾਫ ਵੱਲੋਂ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਦੇ ਸੱਦੇ ’ਤੇ ਨਿੱਜੀ ਸਕੂਲ ਮੈਨੇਜਮੈਂਟ ਤੇ ਕਰਮਚਾਰੀਆਂ ਨੇ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ-ਸੁਨਾਮ ਮੁੱਖ ਮੱਰਗ ’ਤੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਹਦਾਇਤ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਤੁਰੰਤ ਸਕੂਲ ਖੋਲ੍ਹਣ ਦੀ ਮੰਗ ਕੀਤੀ।
ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜਲੰਧਰ ਜੰਮੂ ਰਾਸ਼ਟਰੀ ਮਾਰਗ ‘ਤੇ ਅਧਿਆਪਕਾਂ, ਸਕੂਲ ਪ੍ਰਬੰਧਕਾਂ, ਮਾਪਿਆਂ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਪ੍ਰਦਰਸ਼ਨ ਕੀਤਾ ਗਿਆ ਅਤੇ ਸਕੂਲ ਖੋਲ੍ਹਣ ਦੀ ਜ਼ੋਰਦਾਰ ਮੰਗ ਕੀਤੀ ਗਈ।
ਇਸ ਮੌਕੇ ਸਹਾਰਾ ਵੈਲਫੇਅਰ ਕਲੱਬ ਦੇ ਚੇਅਰਮੈਨ ਸ੍ਰ ਸੁਖਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਠੇਕੇ ਖੁਲ੍ਹ ਸਕਦੇ ਹਨ ਜੇਕਰ ਹਜ਼ਾਰਾਂ ਲੋਕਾਂ ਦੀਆਂ ਰੈਲੀਆਂ ਹੋ ਸਕਦੀਆਂ ਹਨ ਤਾਂ ਫਿਰ ਸਕੂਲ ਕਿਉਂ ਨਹੀ ਖੁਲ੍ਹ ਸਕਦੇ। ਸਹਾਰਾ ਕਲੱਬ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਅਤੇ ਟਰਾਂਸਪੋਰਟ ਦੇ ਮਾਲਕਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬੰਦ ਪਏ ਸਕੂਲਾਂ ਨੂੰ ਅੱਠ ਫਰਵਰੀ ਤੱਕ ਨਹੀਂ ਖੋਲਦੀ ਤਾਂ ਨੌ ਵਰਵਰੀ ਨੂੰ ਸਕੂਲਾਂ ਨੂੰ ਖਲ੍ਹਵਾਉਣ ਲਈ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
ਬਰਨਾਲਾ ਜ਼ਿਲ੍ਹੇ ‘ਚ 100 ਦੇ ਕਰੀਬ ਲੋਕਾਂ ਨੇ ਸੂਬਾ ਸਰਕਾਰ ‘ਤੇ ਚੱਲ ਰਹੀਆਂ ਪਾਬੰਦੀਆਂ ਨਾ ਹਟਾਉਣ ‘ਤੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚ ਵੱਖ-ਵੱਖ ਪਿਛੋਕੜਾਂ ਦੇ ਲੋਕ ਸ਼ਾਮਲ ਸਨ, ਜਿਨ੍ਹਾਂ ਵਿੱਚ ਸਕੂਲ ਪ੍ਰਬੰਧਨ, ਅਧਿਆਪਕ, ਨਾਨ-ਟੀਚਿੰਗ ਸਟਾਫ ਅਤੇ ਮਾਪੇ ਸ਼ਾਮਲ ਸਨ। ਉਨ੍ਹਾਂ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਜ਼ੋਰ ਪਾਇਆ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਐਮ.ਏ.ਸੈਫੀ ਨੇ ਕਿਹਾ ਕਿ ਪਿਛਲੇ ਸਾਲ ਸਕੂਲ ਕਰੀਬ 9 ਮਹੀਨੇ ਬੰਦ ਰਹੇ ਤੇ ਹੁਣ ਫਿਰ 5 ਜਨਵਰੀ ਤੋਂ ਲਗਾਤਾਰ ਸਕੂਲ ਬੰਦ ਹਨ।ਸਾਡੇ ਸਕੂਲਾਂ ‘ਚ ਸਟਾਫ਼ ਅਤੇ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਗਿਆ ਹੈ।ਜਦੋਂ ਸਭ ਕੁਝ ਖੁੱਲ੍ਹਾ ਹੈ ਤਾਂ ਸਕੂਲ ਕਿਉਂ ਬੰਦ ਹਨ।
ਮਾਪਿਆਂ ਵਿੱਚੋਂ ਜਗਦੀਪ ਕੌਰ ਨੇ ਕਿਹਾ ਕਿ ਮੋਬਾਈਲ ਫੋਨ ‘ਤੇ ਪੜ੍ਹਾਈ ਕਰਨ ਨਾਲ ਬੱਚਿਆਂ ਦੀਆਂ ਅੱਖਾਂ ‘ਤੇ ਬੁਰਾ ਅਸਰ ਪੈ ਰਿਹਾ ਹੈ। ਮੇਰਾ ਬੇਟਾ ਵੀ ਆਪਣੀ ਪੜ੍ਹਾਈ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਰਿਹਾ ਹੈ। ਇਸ ਲਈ ਅਸੀਂ ਚਾਹੁੰਦੇ ਹਾਂ ਕਿ ਸਕੂਲ ਖੁੱਲ੍ਹਣ। ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਪਰ ਸਕੂਲ ਬੰਦ ਹਨ।