ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ (24 ਫਰਵਰੀ) ਤੋਂ ਸ਼ੁਰੂ ਹੋ ਗਿਆ ਹੈ। ਸਦਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਨੂੰ ਅੱਜ ਸਾਢੇ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਸਦਨ ਵਿੱਚ ਸਾਬਕਾ ਮੰਤਰੀ ਧਰਮਪਾਲ ਸਿੰਘ ਸੱਭਰਵਾਲ, ਸਾਬਕਾ ਮੰਤਰੀ ਅਜੈਵ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸ ਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ, ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਅਤੇ ਕੇਹਰ ਸਿੰਘ ਅਤੇ ਕਲਾਕਾਰ ਜਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸਦਨ ਦੀ ਕਾਰਵਾਈ ਵਿੱਚ ਸ਼ਾਮਿਲ ਹੋਣ ਤੋਂ ਪਹਿਲਾ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਵਿਧਾਨ ਸਭਾ ਅੱਗੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਵਿਧਾਨ ਸਭਾ ਵਿੱਚ ਦਾਖਲ ਹੋਏ।
ਵੀਡੀਓ ਲਈ ਕਲਿੱਕ ਕਰੋ -:
























