ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ਦਾ ਮੌਸਮ ਬਦਲਣ ਵਾਲਾ ਹੈ । ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦੌਰਾਨ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਤੇ 20 ਅਪ੍ਰੈਲ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ । ਇਸ ਤੋਂ ਇਲਾਵਾ ਮੰਗਲਵਾਰ ਨੂੰ ਸੂਬੇ ਦੇ 16 ਜ਼ਿਲਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ । ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।
ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਸ਼ਾਮਿਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣਗੀਆਂ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਸਤੋਂ ਇਲਾਵਾ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ । ਇੱਥੇ ਵੀ ਮੌਸਮ ਸਾਫ਼ ਰਹੇਗਾ। ਉੱਥੇ ਹੀ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”