ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਚੰਡੀਗੜ੍ਹ ‘ਚ ਬਾਰਿਸ਼ ਦਾ ਅਨੁਮਾਨ ਹੈ।
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਬਾਰਸ਼ ਲੁਧਿਆਣਾ ਵਿੱਚ 26.8 ਮਿਲੀਮੀਟਰ, ਪਠਾਨਕੋਟ ਵਿੱਚ 22.4 ਮਿਲੀਮੀਟਰ, ਬਠਿੰਡਾ ਵਿੱਚ 26.8 ਮਿਲੀਮੀਟਰ, ਫਰੀਦਕੋਟ ਵਿੱਚ 13.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 5.4 ਮਿਲੀਮੀਟਰ, ਬਰਨਾਲਾ ਵਿੱਚ 26.0 ਮਿਲੀਮੀਟਰ, ਸੰਗਰੂਰ ਵਿੱਚ 18.5 ਮਿਲੀਮੀਟਰ, ਰੋਪੜ ਵਿੱਚ 4.00 ਮਿਲੀਮੀਟਰ ਦਰਜ ਕੀਤੀ ਗਈ। ਚੰਡੀਗੜ੍ਹ ‘ਚ ਹਲਕੀ ਬਾਰਿਸ਼ ਹੋਈ ਹੈ।
ਇਸ ਦੇ ਨਾਲ ਹੀ ਅੱਜ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਹੋਇਆ ਹੈ। । ਮੰਗਲਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : MS ਧੋਨੀ ਮਗਰੋਂ ਹੁਣ ਸਿਕਸਰ ਕਿੰਗ ਯੁਵਰਾਜ ਸਿੰਘ ‘ਤੇ ਬਣੇਗੀ ਫਿਲਮ, ਬਾਇਓਪਿਕ ਦਾ ਹੋਇਆ ਐਲਾਨ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਦਾ ਮਿਜਾਜ਼ ਹੋਰ ਵਿਗੜ ਸਕਦਾ ਹੈ। ਅਸਲ ਵਿਚ ਪੂਰੇ ਉਤਰੀ ਭਾਰਤ ਵਿਚ ਮਾਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। IMD ਨੇ ਬੁੱਧਵਾਰ ਯਾਨੀ 21 ਅਗਸਤ ਨੂੰ ਦਿੱਲੀ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਮੀਂਹ ਦਾ ਅਲਰਟ ਨਹੀਂ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਲਕੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਅਤੇ ਕੇਰਲ ਅਤੇ ਮਹੇ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਕੇਰਲ ਅਤੇ ਉਤਰਾਖੰਡ ‘ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: