ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਸੇ ਜਿਥੇ ਕਈ ਵੱਡੇ ਲੀਡਰਾਂ ਪਾਰਟੀਆਂ ਦੀ ਅਦਲਾ-ਬਦਲੀ ਕਰ ਰਹੀਆਂ ਹਨ, ਉਥੇ ਹੀ ਕਈ ਮਸ਼ਹੂਰ ਸ਼ਖਸੀਅਤਾਂ ਵੀ ਸਿਆਸਤ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਦਰਮਿਆਨ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਨੇ ਹੁਣੇ ਜਿਹੇ ਇੱਕ ਵਿਧਾਇਕ ‘ਤੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਸੀ ਕਿ ਵਿਧਾਇਕ ਨੇ ਉਨ੍ਹਾਂ ਨੂੰ ਇੱਕ ਮਾਸੂਮ ਮੁੰਡੇ ਨੂੰ ਫਸਾਉਣ ਲਈ ਕਿਹਾ ਹੈ। ਜੇ ਹੁਣੇ ਵਿਧਾਇਕ ਦਾ ਨਾਂ ਦੱਸਿਆ ਤਾਂ ਪਾਰਟੀ ਦੀਆਂ 5 ਫੀਸਦੀ ਵੋਟਾਂ ਖਿਸਕ ਜਾਣਗੀਆਂ।
ਇਸ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਵੀ ਆਏ ਸਨ, ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ‘ਮੀ ਟੂ’ ਦਾ ਇਲਜ਼ਾਮ ਲੱਗਾ ਸੀ। ਉਸ ਵੇਲੇ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ‘ਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਸਲੇ ‘ਤੇ ਚੁੱਪ ਧਾਰ ਲਈ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ‘ਮੇਰਾ ਨਿਸ਼ਾਨਾ 5 ਲੱਖ ਮਕਾਨ ਗਰੀਬਾਂ ਨੂੰ ਬਣਾ ਕੇ ਦੇਣੇ ਆ’
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਗੌਰਤਲਬ ਹੈ ਕਿ ਪਿਛਲੇ ਕੁਝ ਸਮੇਂ ਤੋਂ ਮਨੀਸ਼ਾ ਗੁਲਾਟੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਫੇਸਬੁੱਕ ‘ਤੇ ਵੀ ਔਰਤਾਂ ਦੇ ਮੁੱਦਿਆਂ ਨਾਲ ਸੰਬੰਧਤ ਆਪਣੀਆਂ ਵੀਡੀਓਜ਼ ਪਾਉਂਦੇ ਰਹਿੰਦੇ ਹਨ।