ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਵਿਚ ਕਸ਼ਮੀਰੀ ਵਿਦਿਆਰਥਣ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਮਹਿਲਾ ਕਮਿਸ਼ਨ ਹਰਕਤ ਵਿਚ ਆਇਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਤੁਰੰਤ ਕੇਸ ਦਰਜ ਕੀਤਾ ਜਾਵੇ ਤੇ ਮਾਮਲੇ ਦੀ ਜਾਂਚ ਸੀਨੀਅਰ ਅਧਿਕਾਰੀਆਂ ਕੋਲੋਂ ਕਰਵਾਈ ਜਾਵੇ ਤੇ ਰਿਪੋਰਟ 26 ਅਪ੍ਰੈਲ ਤੱਕ ਕਮਿਸ਼ਨ ਦੀ ਮੇਲ ‘ਤੇ ਭੇਜੀ ਜਾਵੇ ਤੇ ਅਗਲੀ ਕਾਰਵਾਈ ਉਸ ਮੁਤਾਬਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ 7.50 ਲੱਖ ਸਣੇ ਬੰਦੇ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮ ਕਰਦਾ ਸੀ ਸੱ/ਟੇ ਦਾ ਧੰਦਾ
ਦੱਸ ਦੇਈਏ ਕਿ ਇਕ ਨੋਟੀਫਿਕੇਸ਼ਨ ਸਾਹਮਣੇ ਆਇਆ ਹੈ ਜਿਸ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਕਮਿਸ਼ਨ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਾ ਹੈ ਤੇ ਇਹ ਯਕੀਨੀ ਬਣਾਉਂਦਾ ਹੈ ਕਿ ਪੰਜਾਬ ਵਿਚ ਔਰਤਾਂ ਦੇ ਅਧਿਕਾਰ, ਮਾਨ ਤੇ ਰੁਤਬੇ ਦੀ ਸੁਰੱਖਿਆ ਹੋਵੇਗੀ। ਇਕ ਨਿਊਜ਼ ਚੈਨਲ ਵਿਚ ਪ੍ਰਕਾਸ਼ਿਤ ਹੋਈ ਖਬਰ ਜਿਸ ਵਿਚ ਕਿਹਾ ਗਿਆ ਕਿ ਕਸ਼ਮੀਰੀ ਵਿਦਿਆਰਥਣ ਨਾਲ ਬਦਸਲੂਕੀ ਹੋਈ ਹੈ ਇਸ ਮਾਮਲੇ ਵਿਚ ਕਮਿਸ਼ਨ ਨੇ ਹੁਕਮ ਦਿੱਤਾ ਹੈ ਤੇ ਮਾਮਲੇ ਦੀ ਉਚ ਅਧਿਕਾਰੀਆਂ ਤੋਂ ਜਾਂਚ ਕਰਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























