ਪੰਜਾਬ ਯੂਥ ਕਾਂਗਰਸ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 51ਵੇਂ ਜਨਮਦਿਨ ਦੇ ਮੌਕੇ ‘ਤੇ ਕੋਰੋਨਾ ਸਮੇਂ ਪ੍ਰਭਾਵਿਤ ਬੱਚਿਆਂ ਨੂੰ ਵਜ਼ੀਫੇ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਰਾਜ ਭਰ ਵਿੱਚ ਕੋਰੋਨਾ ਮਹਾਮਾਰੀ ਨਾਲ ਪ੍ਰਭਾਵਿਤ ਬੱਚਿਆਂ ਨੂੰ ਵਜ਼ੀਫ਼ੇ ਦਿੱਤੇ ਜਾਣਗੇ, ਜਿਸ ਲਈ ਇੱਕ ਸੂਚੀ ਤਿਆਰ ਕੀਤੀ ਗਈ ਹੈ।
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਰਾਜ ਭਰ ਦੇ 250 ਬੱਚਿਆਂ ਨੂੰ ਵਜ਼ੀਫ਼ਾ ਸਹੂਲਤ ਮੁਹੱਈਆ ਕਰਵਾਈ ਜਾਏਗੀ, ਜਿਸ ਲਈ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੋਵੇਗੀ 8 ਅਗਸਤ ਨੂੰ
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਹਰ ਕਿਸੇ ਦਾ ਬੁਨਿਆਦੀ ਹੱਕ ਹੈ ਅਤੇ ਇਹ ਪੰਜਾਬ ਯੂਥ ਕਾਂਗਰਸ ਦਾ ਸੁਪਨਾ ਹੈ ਕਿ ਹਰ ਬੱਚਾ ਆਪਣੀ ਪੜ੍ਹਾਈ ਪੂਰੀ ਕਰ ਸਕੇ ਅਤੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕੇ। ਪੰਜਾਬ ਯੂਥ ਕਾਂਗਰਸ ਸਮੇਂ-ਸਮੇਂ ‘ਤੇ ਸਾਰੇ ਵਰਗਾਂ ਦੇ ਸਹਿਯੋਗ ਲਈ ਯੋਗਦਾਨ ਪਾਉਂਦੀ ਆ ਰਹੀ ਹੈ।