ਪੰਜਾਬੀ ਮੁੰਡਿਆਂ ਦਾ ਵਿਦੇਸ਼ ਜਾਣ ਦਾ ਰੁਝਾਨ ਕਾਫੀ ਵਧ ਚੁੱਕਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਪੰਜਾਬੀ ਅਮਰੀਕਾ, ਆਸਟ੍ਰੇਲੀਆ, ਕੈਨੇਡਾ ਜਾਂ ਨਿਊਜ਼ੀਲੈਂਡ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ। ਉਹ ਆਪਣੀਆਂ ਅੱਖਾਂ ਵਿਚ ਸੁਪਨੇ ਸੰਜੋਏ ਵਿਦੇਸ਼ ਦੀ ਧਰਤੀ ‘ਤੇ ਪੈਰ ਰੱਖਦੇ ਹਨ ਤੇ ਉਮੀਦ ਕਰਦੇ ਹਨ ਕਿ ਉਥੇ ਜਾ ਕੇ ਡਾਲਰ ਕਮਾ ਕੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਮੰਦਭਾਗੀ ਖਬਰ ਭਦੌੜ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਮੁੰਡੇ ਦੀ ਅਮਰੀਕਾ ਵਿਚ ਜਾਨ ਚਲੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਭਦੌੜ ਦਾ ਲਖਵਿੰਦਰ ਸਿੰਘ 11 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ ਤੇ ਪਰਿਵਾਰ ਵਾਲਿਆਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਹੌਲੀ-ਹੌਲੀ ਉਨ੍ਹਾਂ ਦਾ ਮੁੰਡਾ ਕਰਜ਼ਾ ਲਾਹ ਦੇਵੇਗਾ। ਅਜੇ ਉਸ ਨੇ ਕੁਝ ਦੇਰ ਪਹਿਲਾਂ ਹੀ ਕਮਾਈ ਕਰਨੀ ਸ਼ੁਰੂ ਕੀਤੀ ਸੀ ਕਿ ਇਹ ਮੰਦਭਾਗੀ ਖਬਰ ਸਾਹਮਣੇ ਆ ਗਈ।
ਇਹ ਵੀ ਪੜ੍ਹੋ : PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ
ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦਾ ਰੋ-ਰੋ ਬੁਰਾ ਹਾਲ ਹੈ। ਮਿਲੀ ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਜਾਨ ਗਈ ਹੈ। ਉਹ ਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿੰਦਾ ਸੀ। ਲਖਵਿੰਦਰ ਸਿੰਘ ਅਜੇ ਕੁਆਰਾ ਸੀ। ਜ਼ਮੀਨ ਗਹਿਣੇ ਪਾ ਕੇ ਯੂਐੱਸਏ ਜਾ ਕੇ ਮਿਹਨਤ ਕਰ ਰਿਹਾ ਸੀ। ਉਸ ਦੀ ਮੌਤ ਦੀ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਗਮਗੀਨ ਮਾਹੌਲ ਹੈ। ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਘਰ ਲਿਆਂਦੀ ਜਾਵੇ ਤਾਂ ਜੋ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -:
























