ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਰਾਜ ਸਰਕਾਰ ਦੇ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਲਈ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਉਮੀਦਵਾਰਾਂ ਲਈ ਘੱਟੋ-ਘੱਟ 50% ਅੰਕ ਪ੍ਰਾਪਤ ਕਰਕੇ ਪੰਜਾਬੀ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਲਈ ਲੋੜੀਂਦੀ ਭਰਤੀ ਪ੍ਰੀਖਿਆ ਲਈ ਮੁਕਾਬਲਾ ਕਰਨ ਤੋਂ ਪਹਿਲਾਂ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪੰਜਾਬੀ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਹੋਵੇਗੀ।
ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਗਰੁੱਪ ‘ਸੀ’ ਅਤੇ ‘ਡੀ’ ਵਿੱਚੋਂ ਵੱਡੀ ਗਿਣਤੀ ਵਿੱਚ ਅਸਾਮੀਆਂ ਸਮੇਤ 26,454 ਨੌਕਰੀਆਂ ਦੇ ਨਾਲ ਇੱਕ ਵਿਸ਼ਾਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ, ਰੋਜ਼ਗਾਰ ਉਤਪਤੀ ਦੇ ਸਕੱਤਰ ਕੁਮਾਰ ਰਾਹੁਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।