ਫ਼ਰਿਜ਼ਨੋ : ਪੰਜਾਬੀ ਮੂਲ ਦੀ ਰਮਨ ਕੌਰ ਸਿੱਧੂ ਨੇ ਅਮਰੀਕਾ ਵਿੱਚ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਅਮਰੀਕਾ ਰਹਿੰਦੀ ਰਮਨ ਕੌਰ 6 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਅਮਰੀਕਾ ਦੀ ਨੇਵੀ ਵਿੱਚ ਕਮਿਸ਼ਨ ਹਾਸਲ ਕਰ ਲਿਆ ਹੈ ਅਤੇ ਉਸ ਨੂੰ ਨੇਵੀ ਵਿੱਚ ਲੈਫ਼ਟੀਨੈਂਟ ਨਿਯੁਕਤ ਕੀਤਾ ਗਿਆ ਹੈ।
ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਰਮਨ ਕੌਰ ਸਿੱਧੂ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵੇਗੀ। ਰਮਨ ਕੌਰ 6 ਸਾਲ ਦੀ ਸਖਤ ਮਿਹਨਤ ਤੋਂ ਬਾਅਦ ਸਿੱਧੇ ਤੌਰ ’ਤੇ ਨੇਵੀ ਵਿੱਚ ਭਰਤੀ ਹੋਈ ਹੈ ਅਤੇ ਉਸ ਨੂੰ ਲੈਫ਼ਟੀਨੈਂਟ ਰੈਂਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਹਿਲਾ ਪੁਲਿਸ ਮੁਲਾਜ਼ਮਾਂ ਦੇ Hairstyle ਨੂੰ ਲੈ ਕੇ ਫਰਮਾਨ ਜਾਰੀ, ਹੁਣ ਇਸ ਤਰ੍ਹਾਂ ਆਉਣਾ ਹੋਵੇਗਾ ਡਿਊਟੀ ‘ਤੇ
ਰਮਨ ਕੌਰ ਮੂਲ ਤੌਰ ‘ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਿੱਧਵਾਂ ਖ਼ੁਰਦ ਦੇ ਰਹਿਣ ਵਾਲੇ ਫਰਿਜ਼ਨੋ (ਕੈਲੀਫ਼ੋਰਨੀਆ) ਵਾਸੀ ਕਰਨੈਲ ਸਿੰਘ ਸਿੱਧੂ ਤੇ ਬੀਬੀ ਮਨਜੀਤ ਕੌਰ ਸਿੱਧੂ ਦੀ ਧੀ ਅਤੇ ਉੱਘੇ ਸਾਹਿਤਕਾਰ ਜਗਤਾਰ ਸਿੰਘ ਗਿੱਲ ਦੀ ਭਾਣਜੀ ਹੈ। ਰਮਨ ਕੌਰ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਉਸ ਦੇ ਮਾਪਿਆਂ ਕਰਨੈਲ ਸਿੰਘ ਸਿੱਧੂ ਅਤੇ ਮਨਜੀਤ ਕੌਰ ਸਿੱਧੂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ ਅਤੇ ਹਰ ਪਾਸਿਓਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।
ਰਮਨ ਕੌਰ ਸਿੱਧੂ ਦੀ ਇਸ ਪ੍ਰਾਪਤੀ ਲਈ ਅਮਰੀਕਾ ਦਾ ਪੰਜਾਬੀ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਵਿਦੇਸ਼ਾਂ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚ ਕੇ ਪੰਜਾਬ ਅਤੇ ਪੰਜਾਬੀਅਤ ਦਾ ਨਾਂ ਰੌਸ਼ਨ ਕਰ ਰਹੀਆਂ ਹਨ।