ਦੋ ਮਹੀਨੇ ਪਹਿਲਾਂ ਕੈਨੇਡਾ ਗਈ ਬਨੂੜ ਦੀ ਕੁੜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਬਨੂੜ ਦੇ ਵਾਰਡ ਨੰਬਰ 8 ਦੀ ਰਹਿਣ ਵਾਲੀ ਕੋਮਲਪ੍ਰੀਤ ਕੌਰ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਸੀ। ਕੋਮਲਪ੍ਰੀਤ ਕੌਰ ਕੈਨੇਡਾ ਦੇ ਬਰੰਪਟਨ ਭਾਰਤੀ ਸਮੇਂ ਮੁਤਾਬਕ ਸਵੇਰੇ 6 ਵਜੇ ਕੇ 46 ਮਿੰਟ ‘ਤੇ ਆਪਣੇ ਦੋਸਤਾਂ ਨਾਲ ਕੰਮ ‘ਤੇ ਜਾ ਰਹੀ ਸੀ ਉਦੋਂ ਰਸਤੇ ਵਿਚ ਚਾਰ ਵਾਹਨਾਂ ਦੀ ਟੱਕਰ ਹੋ ਗਈ।
ਟੱਕਰ ਇੰਨੀ ਜ਼ੋਰਦਾਸ ਸੀ ਕਿ ਚਾਰੋਂ ਵਾਹਨਾਂ ਬੁਰੀ ਤਰ੍ਹਾਂ ਤੋਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਗੱਡੀ ਦਾ ਦਰਵਾਜ਼ਾ ਖੁੱਲ੍ਹ ਗਿਆ ਤੇ ਉਹ ਸੜਕ ‘ਤੇ ਜਾ ਡਿੱਗੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਬਰੰਪਟਨ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਜੰਗ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਜ਼ੇਲੇਂਸਕੀ ਦਾ ਪੈਂਟਹਾਊਸ ਵੇਚੇਗਾ ਰੂਸ, ਕਿਹਾ- ਇਹ ਸਾਡੀ ਜਾਇਦਾਦ
ਕੋਮਲਪ੍ਰੀਤ ਕੌਰ ਦੀ ਮੌਤ ਦੀ ਖਬਰ ਨਾਲ ਘਰ ਵਿਚ ਮਾਤਮ ਛਾ ਗਿਆ। ਦੋ ਮਹੀਨੇ ਪਹਿਲਾਂ ਕੋਮਲਪ੍ਰੀਤ ਦੇ ਪਿਤਾ ਜੋਧ ਸਿੰਘ ਦੀ ਕੈਂਸਰ ਨਾਲ ਮੌਤ ਹੋ ਗਈ ਸੀ। ਉਸ ਦੇ ਬਾਅਦ ਕੋਮਲਪ੍ਰੀਤ ਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਸ ਦੀ ਮਾਂ ਨੇ ਸੁਨਹਿਰੀ ਭਵਿੱਖ ਦੀ ਖਾਤਰ ਕੈਨੇਡਾ ਭੇਜ ਦਿੱਤਾ।
ਕੋਮਲਪ੍ਰੀਤ ਦੀ ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਦਾ ਇੰਤਜ਼ਾਮ ਕੀਤਾ ਜਾਵੇ ਤਾਂ ਕਿ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਕੇ ਅੰਤਿਮ ਵਿਦਾਈ ਦੇ ਸਕੇ।
ਵੀਡੀਓ ਲਈ ਕਲਿੱਕ ਕਰੋ -: