ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ ਫਲੋਰੀਡਾ ਵਿੱਚ ਪੰਜਾਬ ਦੇ ਕਸਬਾ ਈਸੜੂ ਨੇੜੇ ਪਿੰਡ ਜਗਰਗੜੀ ਦੇ ਸਮਾਜ ਸੇਵੀ ਅਵਤਾਰ ਸਿੰਘ ਦੇ ਭਤੀਜੇ ਹਰਮਨਜੋਤ ਸਿੰਘ ਗਿੱਲ (26) ਪੁੱਤਰ ਤਰਨਜੀਤ ਸਿੰਘ ਗਿੱਲ (26) ਦੀ ਭੇਤਭਰੀ ਹਾਲਤ ਵਿੱਚ ਦਰਿਆ (ਖਾੜੀ) ਵਿੱਚ ਡੁੱਬਣ ਕਾਰਨ ਮੌਤ ਹੋ ਗਈ।

ਹਰਮਨਜੋਤ ਗਿੱਲ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਅਤੇ ਹੁਣ ਉਸ ਨੇ ਇੰਗਲੈਂਡ ਦੇ ਇੱਕ ਫੁੱਟਬਾਲ ਕਲੱਬ ਦੇ ਕੋਚ ਵਜੋਂ ਜ਼ਿੰਮੇਵਾਰੀ ਨਿਭਾਉਣੀ ਸੀ ਕਿ ਉਸੇ ਦਿਨ ਸਵੇਰੇ 5 ਵਜੇ ਦੇ ਕਰੀਬ ਮੰਦਭਾਗੀ ਘਟਨਾ ਵਾਪਰ ਗਈ।
ਇਹ ਵੀ ਪੜ੍ਹੋ : ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਨ੍ਹਾਂ ਅਹੁਦਿਆਂ ‘ਤੇ ਭਰਤੀ ਲਈ ਮੰਗੀਆਂ ਅਰਜ਼ੀਆਂ, ਜਲਦ ਕਰੋ ਅਪਲਾਈ
ਹਰਮਨਜੋਤ ਗਿੱਲ 2005 ਵਿੱਚ ਪੈਨਸਿਲਵੇਨੀਆ ਵਿੱਚ ਆਪਣੇ ਪਿਤਾ ਕੋਲ ਗਿਆ ਅਤੇ ਉੱਥੇ ਪੜ੍ਹਦਿਆਂ ਹੀ ਫੁੱਟਬਾਲ ਦੀ ਦੁਨੀਆ ਵਿੱਚ ਆਪਣਾ ਚੰਗਾ ਨਾਂ ਕਮਾਇਆ। ਜਾਣਕਾਰੀ ਮੁਤਾਬਕ ਹਰਮਨਜੋਤ ਦਾ ਅੰਤਿਮ ਸੰਸਕਾਰ ਅਮਰੀਕਾ ‘ਚ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























