Punjabi singer Balkar Sidhu : ਪੰਜਾਬੀ ਗਾਇਕ ਬਲਕਾਰ ਸਿੱਧੂ ਨੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਅੱਜ ਮੁੜ ਵਾਪਸੀ ਕੀਤੀ। ਇਸ ਦਾ ਖੁਲਾਸਾ ਮਾਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਦੱਸਣਯੋਗ ਹੈ ਕਿ ਬਲਕਾਰ ਸਿੱਧੂ ਸਾਲ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਪਰ ਫਿਰ ਕੁਝ ਮਤਭੇਦ ਹੋਣ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ। ਹੁਣ ਫਿਰ ਉਨ੍ਹਾਂ ਨੇ ਪਾਰਟੀ ਵਿੱਚ ਆਪਣੀ ਵਾਪਸੀ ਕਰ ਲਈ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਨ ਨੇ ਪੰਜਾਬ ਵਿੱਚ ਕੋਰੋਨਾ ਦੇ ਵਿਗੜੇ ਹਾਲਾਤਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲ ਤਾਂ ਕੋਰੋਨਾ ਨੂੰ ਰੋਕਣ ਲਈ ਵੈਕਸੀਨ ਤੱਕ ਨਹੀਂ ਨਹੀਂ ਹੈ ਤਾਂ ਉਹ ਕਿਸ ਆਧਾਰ ‘ਤੇ ਕੋਰੋਨਾ ਟੀਕੇ ਲਗਵਾਉਣ ਵਾਲੇ ਪਿੰਡ ਦੇ ਲੋਕਾਂ ਨੂੰ ਪੈਸੇ ਦੇਵੇਗੀ। ਸਰਕਾਰ ਵੱਲੋਂ ਨਾ ਤਾਂ ਦਵਾਈਆਂ ਦਾ ਉਚਿਤ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਡਿਸਪੈਂਸਰੀਆਂ ਦਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਮਾਫ ਕਰੇ 6 ਮਹੀਨਿਆਂ ਦਾ ਬਿਜਲੀ ਦਾ ਬਿੱਲ, ਕੋਵਿਡ ਅਨਾਥਾਂ ਨੂੰ ਦੇਵੇ ਵਿੱਤੀ ਮਦਦ ਤੇ ਮੁਫਤ ਸਿੱਖਿਆ : ਸੁਖਬੀਰ ਬਾਦਲ
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਸਪਾਤਲਾਂ ਵਿੱਚ ਕਹਰ ਤਰ੍ਹਾਂ ਦੀਆਂ ਸਹੂਲਤਾਂ ਵੱਲ ਖਾਸ ਧਿਆਨ ਦੇ ਰਹੀ ਹੈ, ਜਿਸ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੁਣ ਉਥੇ ਘੱਟਣ ਲੱਗੀ ਹੈ।