ਅਮਰੀਕਾ ਦੇ ਕੈਲੀਫੋਰਨੀਆ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਲੀਫੋਰਨੀਆ ਦੇ ਓਂਟਾਰੀਓ ਵਿੱਚ ਵੈਸਟਬਾਉਂਡ 10 ਫ੍ਰੀਵੇਅ ‘ਤੇ ਮੰਗਲਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਇੱਕ ਪੰਜਾਬੀ ਟਰੱਕ ਡ੍ਰਾਈਵਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ‘ਚ ਜਾ ਵੱਜਿਆ, ਜਿਸ ਕਾਰਨ ਘੱਟੋ-ਘੱਟ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਕਰੀਬ 4 ਲੋਕ ਜ਼ਖਮੀ ਹੋਏ ਹਨ।
ਇਸ ਹਾਦਸੇ ਦੀ ਸਾਰੀ ਘਟਨਾ ਸੈਮੀ-ਟਰੱਕ ਦੇ ਡੈਸ਼ਕੈਮ ਵਿੱਚ ਕੈਦ ਹੋ ਗਈ ਸੀ। ਵਾਹਨਾਂ ਨੂੰ ਟੱਕਰ ਮਾਰਨ ਵਾਲੇ ਟਰੱਕ ਡ੍ਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਯੂਬਾ ਸਿਟੀ ਦੇ 21 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਡ੍ਰਾਈਵਰ ਨਸ਼ੇ ਵਿੱਚ ਸੀ। ਪੁਲਿਸ ਨੇ ਜਸ਼ਨਪ੍ਰੀਤ ਸਿੰਘ ‘ਤੇ ਵੈਸਟ ਵੈਲੀ ਡਿਟੈਂਸ਼ਨ ਸੈਂਟਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! ਪੰਜਾਬ ਰੋਡਵੇਜ਼, ਪਨਬੱਸ, PRTC ਦੇ ਕੱਚੇ ਮੁਲਾਜ਼ਮ ਕਰਨਗੇ ਚੱਕਾ ਜਾਮ
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਫਲੋਰਿਡਾ ਤੋਂ ਵੀ ਅਜਿਹੇ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਸੀ। ਹਾਦਸੇ ਵਿੱਚ ਇਕ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਸਿੰਘ ਨੇ ਗਲਤ ਯੂ-ਟਰਨ ਲੈ ਲਿਆ ਸੀ, ਜਿਸ ਮਗਰੋਂ ਪਿੱਛੋਂ ਆ ਰਹੀ ਇੱਕ ਗੱਡੀ ਟਰੱਕ ‘ਚ ਆ ਵੱਜੀ, ਜਿਸ ਕਾਰਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਹਾਦਸੇ ਰੋ ਬਾਅਦ ਫਲੋਰਿਡਾ ਪੁਲਿਸ ਨੇ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਸੀ, ਜਿਸ ਮਗਰੋਂ ਟਰੰਪ ਪ੍ਰਸ਼ਾਸਨ ਨੇ ਡਰਾਈਵਿੰਗ ਲਾਈਸੈਂਸ ਦੇਣ ਦੇ ਨਿਯਮਾਂ ਨੂੰ ਹੋਰ ਜ਼ਿਆਦਾ ਸਖ਼ਤ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























