ਪੰਜਾਬ ਤੋਂ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਨੌਜਵਾਨ ਨਾਲ ਵਾਪਰਿਆ।
ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸੁਖਵਿੰਦਰ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਉੱਥੇ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ ਰੋ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, CM ਮਾਨ ਨੇ ਬੇ/ਅਦ.ਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ।
ਉਹਨਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਅੰਤਿਮ ਸਸਕਾਰ ਕਰ ਸਕੇ। ਇਸ ਦੁੱਖਦਾਈ ਖਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: