ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਹਾਦਸਾ ਵਾਪਰ ਜਾਂਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ।
ਇਨ੍ਹਾਂ ਸਭ ਦੇ ਦਰਮਿਆਨ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ : ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ-‘ਆਪ’ ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼’
ਮਿਲੀ ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ ਸਿੱਧੂ ਦਾ ਟਰੱਕ ਸਲਿਪ ਹੋ ਗਿਆ ਸੀ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























