ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਾਵਾਂ ਬਹੁਤ ਚਾਵਾਂ ਨਾਲ ਪੁੱਤਾਂ ਨੂੰ ਵਿਦੇਸ਼ਾਂ ਵਿਚ ਭੇਜਦੀਆਂ ਹਨ ਤਾਂ ਜੋ ਉਹ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ ਪਰ ਕਈ ਵਾਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਤੇ ਤਿਉਂ ਹੀ ਰਹਿ ਜਾਂਦੇ ਹਨ।
ਅਜਿਹਾ ਹੀ ਇਕ ਹਾਦਸਾ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਹੈ ਜਿਸ ਦੀ ਕੈਨੇਡਾ ਵਿਚ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਸਈਅਮ ਵੋਹਰਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਈਅਣ ਅਜੇ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਾਂ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਸ ਨੂੰ ਪਤਾ ਲੱਗਾ ਕਿ ਹੁਣ ਉਸ ਦਾ ਪੁੱਤ ਕਦੇ ਵਿਦੇਸ਼ ਤੋਂ ਵਾਪਸ ਨਹੀਂ ਪਰਤੇਗਾ। ਖਬਰ ਹੈ ਕਿ ਉਸ ਦੇ ਪੁੱਤ ਦੀ ਹਾਰਟ ਅਟੈਕ ਨਾਲ ਮੌਤ ਹੋਈ ਹੈ।
ਸਈਅਮ ਦੇ ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ ਹੈ। ਸਈਅਮ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮਾਂ ਦੀ ਬਸ ਇਕੋ ਹੀ ਇੱਛਾ ਹੈ ਕਿ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਭਾਰਤੀ ਰਸਮਾਂ-ਰਿਵਾਜਾਂ ਨਾਲ ਉਸ ਦਾ ਅੰਤਿਮ ਸਸਕਾਰ ਕਰ ਸਕੇ ਪਰ ਇਸ ਲਈ 8000 ਡਾਲਰ ਦੀ ਜ਼ਰੂਰਤ ਹੈ ਜੋ ਕਿ ਪਰਿਵਾਰ ਕੋਲ ਨਹੀਂ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਦਾ ਵੱਡਾ ਬਿਆਨ-‘ਭਾਰਤ-ਪਾਕਿ ਦੀ ਜੰਗਬੰਦੀ ਸਿਰਫ਼ 18 ਮਈ ਤੱਕ’
ਮ੍ਰਿਤਕ ਦੀ ਮਾਂ ਪੰਜਾਬ ਸਰਕਾਰ ਤੇ ਵਿਦੇਸ਼ ਮੰਤਰਾਲੇ ਤੋਂ ਮੰਗ ਕਰ ਰਹੀ ਹੈ ਕਿ ਉਸ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਸ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੀ ਆਖਰੀ ਇੱਛਾ ਪੂਰੀ ਕਰ ਸਕੇ।
ਵੀਡੀਓ ਲਈ ਕਲਿੱਕ ਕਰੋ -:
























