ਹਰੇਕ ਸਾਲ ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਅੱਖਾਂ ਵਿਚ ਸੁਪਨੇ ਲੈ ਕੇ ਵਿਦੇਸ਼ਾਂ ਵੱਲ ਨੂੰ ਜਾਂਦੇ ਹਨ। ਉਨ੍ਹਾਂ ਨੂੰ ਆਸ ਹੁੰਦੀ ਹੈ ਕਿ ਉਹ ਵਿਦੇਸ਼ਾਂ ਵਿਚ ਪੈਸੇ ਕਮਾ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਖਾਲਾ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰਦਾ ਹੈ ਕਿ ਉਨ੍ਹਾਂ ਦੇ ਸੁਪਨੇ ਸੁਪਨੇ ਹੀ ਰਹਿ ਜਾਂਦੇ ਹਨ।
ਅਜਿਹੀ ਹੀ ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਇੰਗਲੈਂਡ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨਜੋਤ ਸਿੰਘ ਵਜੋਂ ਹੋਈ ਹੈ ਉਹ ਕਰੀਬ ਡੇਢ ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੈਡਰਸਫੀਲਡ ਵਿਚ ਰਹਿ ਰਿਹਾ ਸੀ। ਹਰਮਨਜੋਤ ਇੰਗਲੈਂਡ ਵਿਚ ਕੁਝ ਦਿਨ ਪਹਿਲਾਂ ਸ਼ੱਕੀ ਹਾਲਾਤਾਂ ਵਿਚ ਜ਼ਖਮੀ ਪਾਇਆ ਗਿਆ ਸੀ ਜਿਥੇ ਕੁਝ ਜਾਣਕਾਰਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 300 ਲੋਕਾਂ ਨੂੰ ਪਨਾਮਾ ਨੇੜੇ ਹੋਟਲ ‘ਚ ਕੀਤਾ ਗਿਆ ਨਜ਼ਰਬੰਦ, ਲਗਾ ਰਹੇ ਮਦਦ ਦੀ ਗੁਹਾਰ
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਮਾਂ ਤੇ ਭੈਣ ਕੈਨੇਡਾ ‘ਚ ਰਹਿੰਦੇ ਹਨ ਤੇ ਹਰਮਨਜੋਤ ਦੀ ਮਾਂ ਨੇ ਸ਼ੱਕ ਜਤਾਇਆ ਹੈ ਕਿ ਉਸ ਦੀ ਮੌਤ ਪਿੱਛੇ ਡੂੰਘੀ ਸਾਜਿਸ਼ ਹੋ ਸਕਦੀ ਹੈ। ਉਨ੍ਹਾਂ ਨੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਹਰਮਨਜੋਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
