ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਲੋਹਗੜ੍ਹ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਚ ਬੇਅੰਤ ਸਿੰਘ ਧਨੇਸਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਪੁੱਤਰ ਮਾਸਟਰ ਰਘਵੀਰ ਸਿੰਘ (ਧੂਰੀ ਬੱਸਾਂ ਵਾਲੇ) ਨੇ ਹਾਲ ਹੀ ਵਿੱਚ ਆਪਣੀਆਂ ਛੁੱਟੀਆਂ ਪੂਰੀਆਂ ਕਰ ਕੇ 20 ਅਕਤੂਬਰ ਨੂੰ ਵਾਪਸ ਇੰਗਲੈਂਡ ਲਈ ਉਡਾਣ ਭਰੀ ਸੀ।
ਇਹ ਵੀ ਪੜ੍ਹੋ : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝ.ਟ.ਕਾ, ਨਹੀਂ ਰਹੇ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ
ਪਰ ਸਿਰਫ ਪੰਜ ਦਿਨ ਬਾਅਦ 25 ਅਕਤੂਬਰ ਨੂੰ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੂੰ ਇਹ ਖ਼ਬਰ ਮਿਲਦੇ ਹੀ ਮਾਤਮ ਛਾ ਗਿਆ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਦਾ ਅੰਤਿਮ ਸੰਸਕਾਰ ਪਿੰਡ ਲੋਹਗੜ੍ਹ (ਬਰਨਾਲਾ) ਵਿਖੇ ਕੀਤਾ ਜਾਵੇਗਾ। ਲਖਵਿੰਦਰ ਸਿੰਘ ਲੱਕੀ ਆਪਣੀ ਮਿਲਣਸਾਰ ਅਤੇ ਹੱਸਮੁਖ ਸੁਭਾਅ ਲਈ ਜਾਣਿਆ ਜਾਂਦਾ ਸੀ। ਪਿੰਡ ਦੇ ਲੋਕਾਂ ਨੇ ਉਸ ਦੀ ਅਚਾਨਕ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਲਖਵਿੰਦਰ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਵੀਡੀਓ ਲਈ ਕਲਿੱਕ ਕਰੋ -:
























