ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਮਟਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਕੈਨੇਡਾ ਵਿੱਚ ਇੱਕ ਡਰਾਈਵਿੰਗ ਸਕੂਲ ਵਿੱਚ ਕੰਮ ਕਰਦਾ ਸੀ। ਕੰਮ ਤੋਂ ਵਾਪਸ ਆ ਕੇ ਸੌਂ ਗਿਆ ਸੀ, ਉਸ ਤੋਂ ਬਾਅਦ ਉਠਿਆ ਹੀ ਨਹੀਂ। ਫਿਲਹਾਲ ਕੈਨੇਡੀਅਨ ਪੁਲਿਸ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ ਭਾਰਤ ਲਿਆਂਦਾ ਜਾਵੇਗਾ।
ਜਾਣਕਾਰੀ ਅਨੁਸਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੰਜੇ ਤਿੰਨ ਸਾਲ ਪਹਿਲਾਂ ਕਾਨੂੰਨ ਦੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਚਲਾ ਗਿਆ ਸੀ। ਉਹ ਕੈਨੇਡਾ ਦੇ ਇੱਕ ਡਰਾਈਵਿੰਗ ਸਕੂਲ ਨੌਜਵਾਨਾਂ ਨੂੰ ਗੱਡੀ ਚਲਾਉਣੀ ਸਿਖਾਉਂਦੀ ਸੀ। ਬੀਤੀ ਰਾਤ ਉਹ ਕੰਮ ਤੋਂ ਵਾਪਸ ਆ ਕੇ ਆਪਣੇ ਅਪਾਰਟਮੈਂਟ ਵਿੱਚ ਸੁੱਤਾ ਪਿਆ ਸੀ। ਜਦੋਂ ਸਵੇਰੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਮਾਪਿਆਂ ਨੇ ਦੋਸਤਾਂ ਨੂੰ ਬੁਲਾਇਆ। ਦੋਸਤਾਂ ਨੇ ਜਾ ਕੇ ਦੇਖਿਆ ਤਾਂ ਉਹ ਮਰ ਚੁੱਕਾ ਸੀ।
ਇਹ ਵੀ ਪੜ੍ਹੋ : ਗਲੋਬਲ ਵਾਰਮਿੰਗ ਦਾ ਤਿੱਖਾ ਪ੍ਰਭਾਵ: ਕੈਲੀਫੋਰਨੀਆ ‘ਚ ਤਾਪਮਾਨ 53 ਡਿਗਰੀ ਸੈਲਸੀਅਸ ਤੋਂ ਪਾਰ
ਸੰਜੇ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਕੁਝ ਦਿਨਾਂ ਬਾਅਦ ਹੀ ਪਿਤਾ ਉਸ ਨੂੰ ਮਿਲਣ ਕੈਨੇਡਾ ਜਾ ਰਿਹਾ ਸੀ। ਪੁੱਤਰ ਵੱਲੋਂ ਪਿਤਾ ਦੇ ਕੈਨੇਡਾ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰਕ ਮੈਂਬਰਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: